ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਜ਼ਿਲ੍ਹਾ ਜਲੰਧਰ ਦੇ ਤਹਿਸੀਲਦਾਰ ਨਕੋਦਰ ਦੇ ਦਫ਼ਤਰ ਵਿਖੇ ਤਾਇਨਾਤ ਕਲਰਕ (ਆਰ.ਸੀ.) ਪ੍ਰਸ਼ਾਂਤ ਜੋਸ਼ੀ ਨੂੰ 6,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਕਲਰਕ ਨੂੰ ਨਕੋਦਰ ਤਹਿਸੀਲ ਦੇ ਪਿੰਡ ਸੇਹਮ ਦੇ ਰਹਿਣ ਵਾਲੇ ਰਣਵੀਰ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੱਕੇ ਹੋਏ Teachers ਨੂੰ ਆ ਗਈ ਅਕਾਲੀਆਂ ਦੀ ਯਾਦ, ਕੈਮਰੇ ’ਤੇ ਫਰੋਲਤਾ ਰਿਕਾਰਡ | D5 Channel Punjabi
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਦੇ ਆਰਥਿਕ ਵਿੰਗ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਮੁਲਜ਼ਮ ਕਲਰਕ ਨੇ ਆਮਦਨ ਸਰਟੀਫਿਕੇਟ ਬਣਾਉਣ ਬਦਲੇ ਉਸ ਕੋਲੋਂ 7,000 ਰੁਪਏ ਰਿਸ਼ਵਤ ਮੰਗੀ ਸੀ ਅਤੇ ਉਕਤ ਕਲਰਕ ਸ਼ਿਕਾਇਤਕਰਤਾ ਤੋਂ ਪਹਿਲਾਂ ਹੀ 1000 ਰੁਪਏ ਰਿਸ਼ਵਤ ਲੈ ਚੁੱਕਾ ਹੈ।
ਡਾਗਾਂ ਖਾਣ ਵਾਲੇ ਅਧਿਆਪਕਾਂ ’ਤੇ CM Mann ਦਾ ਬਿਆਨ, ਅਫ਼ਸਰਾਂ ਨਾਲ ਪਿਆ ਪੇਚਾ | D5 Channel Punjabi
ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਕਲਰਕ ਪ੍ਰਸ਼ਾਂਤ ਜੋਸ਼ੀ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 6,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਵਿੱਚ ਮੁਲਜ਼ਮ ਕਲਰਕ ਪ੍ਰਸ਼ਾਂਤ ਜੋਸ਼ੀ ਦੇ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਐਫ.ਆਈ.ਆਰ. ਨੰਬਰ 8, ਮਿਤੀ 28-07-2023 ਨੂੰ ਥਾਣਾ ਵਿਜੀਲੈਂਸ ਬਿਊਰੋ ਲੁਧਿਆਣਾ ਦੇ ਆਰਥਿਕ ਵਿੰਗ ਵਿਖੇ ਕੇਸ ਦਰਜ ਕੀਤਾ ਗਿਆ ਹੈ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
