Site icon Geo Punjab

ਵਿਜੀਲੈਂਸ ਵੱਲੋਂ ਡੇਢ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਪਨਗ੍ਰੇਨ ਦਾ ਇੰਸਪੈਕਟਰ ਕਾਬੂ


ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਲੁਧਿਆਣਾ ਵਿਖੇ ਤਾਇਨਾਤ ਪਨਗ੍ਰੇਨ ਦੇ ਇੰਸਪੈਕਟਰ ਕੁਨਾਲ ਗੁਪਤਾ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ 1,50,000 ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਇੰਸਪੈਕਟਰ ਨੂੰ ਸ਼ਿਕਾਇਤਕਰਤਾ ਚਰਨਜੀਤ ਸਿੰਘ, ਕਰਤਾਰ ਸਿੰਘ ਐਂਡ ਸੰਨਜ਼ ਰਾਈਸ ਮਿੱਲ ਦੇ ਮਾਲਕ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਰੋਕੂ ਹੈਲਪਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਦੋਸ਼ੀ ਇੰਸਪੈਕਟਰ ਨੇ ਪਿਛਲੇ ਸੀਜ਼ਨ ਲਈ ਝੋਨਾ ਅਲਾਟ ਕਰਨ ਦੇ ਬਦਲੇ ਉਸ ਤੋਂ ਅਤੇ ਪਾਰਸ ਰਾਈਸ ਮਿੱਲ ਦੇ ਮਾਲਕ ਮਹੇਸ਼ ਗੋਇਲ ਤੋਂ ਕ੍ਰਮਵਾਰ 1 ਲੱਖ ਅਤੇ 50,000 ਰੁਪਏ ਦੀ ਰਿਸ਼ਵਤ ਲਈ ਹੈ। . ਵੀਰ ਬਾਲ ਦਿਵਸ ਸਮਾਗਮ ‘ਚ ਪਹੁੰਚੇ CM ਮਾਨ, SGPC ਨੇ ‘ਵੀਰ ਬਾਲ ਦਿਵਸ’ ਦਾ ਨਾਂ ਰੱਖ ਕੇ ਕੀਤਾ ਵਿਰੋਧ ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਚਾਰ ਸ਼ੈਲਰ ਡਿਫਾਲਟਰਾਂ ਕਾਰਨ ਬੰਦ ਕਰ ਦਿੱਤੇ ਗਏ ਸਨ ਅਤੇ ਉਨ੍ਹਾਂ ਸ਼ੈਲਰ ਮਾਲਕਾਂ ਦੇ ਝੋਨਾ ਅਲਾਟਮੈਂਟ ਦਾ ਕੁਝ ਹਿੱਸਾ ਉਸ ਦੀ ਰਾਈਸ ਮਿੱਲ ਵਿੱਚ ਚਲਾ ਗਿਆ ਸੀ ਅਤੇ ਇਹ ਮਹੇਸ਼ ਗੋਇਲ ਸਮੇਤ 10 ਹੋਰ ਸ਼ੈਲਰ ਮਾਲਕਾਂ ਵਿੱਚ ਵੰਡਿਆ ਜਾਣਾ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਪਨਗਰੇਨ ਦੇ ਇੰਸਪੈਕਟਰ ਨੇ ਸ਼ਿਕਾਇਤਕਰਤਾ ਅਤੇ ਮਹੇਸ਼ ਗੋਇਲ (ਦੋਵੇਂ ਸ਼ੈਲਰ ਮਾਲਕ) ਤੋਂ ਝੋਨਾ ਅਲਾਟ ਕਰਨ ਬਦਲੇ 1,50,000 ਰੁਪਏ ਦੀ ਰਿਸ਼ਵਤ ਲਈ ਸੀ। ਉਨ੍ਹਾਂ ਦੇ ਸ਼ੈਲਰ. ਇਸ ਸਬੰਧੀ ਦੋਸ਼ੀ ਇੰਸਪੈਕਟਰ ਕੁਨਾਲ ਗੁਪਤਾ ਦੇ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਐਫ.ਆਈ.ਆਰ ਨੰਬਰ 16 ਮਿਤੀ 26-12-2022 ਤਹਿਤ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version