Site icon Geo Punjab

ਵਿਜੀਲੈਂਸ ਵੱਲੋਂ ਮਾਈਨਿੰਗ ਵਿਭਾਗ ਦੇ ਐਸ.ਡੀ.ਓ ਅਤੇ ਡਰਾਈਵਰ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ


ਚੰਡੀਗੜ, 19 ਅਪ੍ਰੈਲ 2023 – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਈਨਿੰਗ ਵਿਭਾਗ ਦੇ ਐਸ.ਡੀ.ਓ. ਸਰਬਜੀਤ ਅਤੇ ਉਸ ਦੇ ਡਰਾਈਵਰ ਮਨੀ ਰਾਮ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀਆਂ ਨੂੰ ਰਜਿੰਦਰ ਸਿੰਘ ਵਾਸੀ ਪਿੰਡ ਪੁਰ ਹੀਰਾਂ, ਜਿਲਾ ਹੁਸ਼ਿਆਰਪੁਰ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਹ ਪਲਾਟਾਂ/ ਨਿਰਮਾਣ ਅਧੀਨ ਘਰਾਂ ਨੂੰ ਭਰਨ ਲਈ ਮਿੱਟੀ ਨਾਲ ਭਰੀਆਂ ਟਰਾਲੀਆਂ ਲਿਆਉਣ ਅਤੇ ਲਿਜਾਣ ਦਾ ਕੰਮ ਕਰਦਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਐਸ.ਡੀ.ਓ ਅਤੇ ਉਸਦਾ ਡਰਾਈਵਰ ਆਪਣਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ 40,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੀ ਮੰਗ ਕਰਦਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਦੀ ਇਕਾਈ ਨੇ ਜਾਲ ਵਿਛਾ ਕੇ ਦੋ ਦੋਸ਼ੀਆਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਸ਼ਿਕਾਇਤਕਰਤਾ ਪਾਸੋਂ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। . ਵਿਜੀਲੈਂਸ ਟੀਮ ਨੇ ਮੌਕੇ ‘ਤੇ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ। ਇਸ ਸਬੰਧੀ ਉਕਤ ਦੋਨਾਂ ਦੋਸ਼ੀਆਂ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version