ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਰੰਗੇ ਹੱਥੀਂ ਕਾਬੂ, ਗਿਰਦਾਵਰ ਖਿਲਾਫ ਰਿਸ਼ਵਤ ਲੈਣ ਦਾ ਮਾਮਲਾ ਦਰਜ


ਚੰਡੀਗੜ੍ਹ, 24 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਵਿਖੇ ਤਾਇਨਾਤ ਮਾਲ ਪਟਵਾਰੀ ਲਖਬੀਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਮਾਮਲੇ ਵਿੱਚ ਗਿਰਦਾਵਰ ਤੇਜਿੰਦਰ ਸਿੰਘ ਗੋਲਡੀ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ ਅਤੇ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਜੁਗਰਾਜ ਸਿੰਘ ਵਾਸੀ ਪਿੰਡ ਉਸਮਾਨ ਸ਼ਹੀਦ, ਤਹਿਸੀਲ ਦਸੂਹਾ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਅਤੇ ਗਿਰਦਾਵਰ ਉਸ ਦੀ ਜੱਦੀ ਜ਼ਮੀਨ ਦੀ ਵੰਡ ਅਤੇ ਨਿਸ਼ਾਨਦੇਹੀ ਕਰਨ ਲਈ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਹੇ ਹਨ। ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸ ਦੀ ਸ਼ਿਕਾਇਤ ਦੀ ਪੜਤਾਲ ਉਪਰੰਤ ਦੋਸ਼ੀ ਪਟਵਾਰੀ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਉਸ ਕੋਲੋਂ ਰਿਸ਼ਵਤ ਦੀ ਰਕਮ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *