ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਲੇਰਕੋਟਲਾ ਵਿਖੇ ਤਾਇਨਾਤ ਸਬ ਫਾਇਰ ਅਫਸਰ ਰਾਣਾ ਨਰਿੰਦਰ ਸਿੰਘ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰਪੁਰ ਦੇ ਵਸਨੀਕ ਤੋਂ 12,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬ ਫਾਇਰ ਅਫ਼ਸਰ ਨੂੰ ਪਿੰਡ ਸ਼ੇਰਪੁਰ ਦੇ ਵਸਨੀਕ ਲਵਲੀ ਸਿੰਘ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ। D5 Channel Punjabi ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਿਸ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਕਤ ਅਧਿਕਾਰੀ ਨੇ ਉਸਨੂੰ ਫਾਇਰ ਸਰਵਿਸਿਜ਼ ਵਿਭਾਗ ਵਿੱਚ ਨੌਕਰੀ ਦਿਵਾਉਣ ਬਦਲੇ ਪਹਿਲਾਂ ਹੀ 1,70,000 ਰੁਪਏ ਦੀ ਰਿਸ਼ਵਤ ਲੈ ਲਈ ਹੈ। ਹੁਣ ਉਸ ਨੇ ਪੁਲੀਸ ਵੈਰੀਫਿਕੇਸ਼ਨ ਕਰਵਾਉਣ ਲਈ ਹੋਰ 12,500 ਰੁਪਏ ਦੀ ਮੰਗ ਕੀਤੀ। | ਡੀ 5 ਚੈਨਲ ਪੰਜਾਬੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਸਬ ਫਾਇਰ ਅਫਸਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 12,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਸਬ ਫਾਇਰ ਅਫਸਰ ਦੇ ਖਿਲਾਫ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।