ਵਿਜੀਲੈਂਸ ਵੱਲੋਂ 5000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ ਦੇ ਖਿਲਾਫ ਰਿਸ਼ਵਤਖੋਰੀ ਦਾ ਮਾਮਲਾ ਦਰਜ ਕੀਤਾ ਗਿਆ ਹੈ।


ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਏ.ਐਸ.ਆਈ. ਕਰਮ ਸਿੰਘ (1131/ਫਿਰੋਜ਼ਪੁਰ), ਇੰਚਾਰਜ ਪੁਲਿਸ ਚੌਂਕੀ ਮੁੱਦਕੀ, ਥਾਣਾ ਘੱਲ ਖੁਰਦ, ਜਿਲਾ ਫਿਰੋਜ਼ਪੁਰ ਖਿਲਾਫ 5000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਰਿਸ਼ਵਤਖੋਰੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਚੰਦੜ ਵਾਸੀ ਮੁਖਤਿਆਰ ਸਿੰਘ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਭ੍ਰਿਸ਼ਟਾਚਾਰ ਵਿਰੋਧੀ ਟੋਲ-ਫ੍ਰੀ ਹੈਲਪਲਾਈਨ ‘ਤੇ ਆਪਣੀ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਕਿਹਾ ਕਿ ਉਸ ਨੇ ਜਿਸ ਵਿਅਕਤੀ ਨੂੰ ਆਪਣੀ ਗਾਂ ਵੇਚੀ ਸੀ, ਉਸ ਤੋਂ ਪੈਸੇ ਵਸੂਲਣ ਲਈ ਉਸ ਨੇ ਥਾਣਾ ਮੁੱਦਕੀ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਏ.ਐਸ.ਆਈ ਕਰਮ ਸਿੰਘ ਉਸਦੀ ਸ਼ਿਕਾਇਤ ਸਬੰਧੀ ਆਪਸੀ ਸਮਝੌਤੇ ਰਾਹੀਂ ਕੇਸ ਦਾ ਨਿਪਟਾਰਾ ਕਰਨ ਲਈ 5000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿੱਚ ਤੱਥਾਂ ਅਤੇ ਇਸ ਸਬੰਧੀ ਸਬੂਤਾਂ ਦੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਨੇ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਪਾਸੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ। ਉਸ ਖਿਲਾਫ ਰਿਸ਼ਵਤਖੋਰੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਥਾਣਾ ਫਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *