Site icon Geo Punjab

ਵਿਜੀਲੈਂਸ ਵੱਲੋਂ 6,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਗ੍ਰਿਫਤਾਰ


ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਥਾਣਾ ਗੁਰੂਹਰਸਹਾਏ, ਫਿਰੋਜ਼ਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਗੁਰਮੇਜ ਸਿੰਘ ਨੂੰ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਏ.ਐਸ.ਆਈ ਨੂੰ 1000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਮੋਦੀ ਦੇ ਪ੍ਰੋਗਰਾਮ ਤੋਂ ਬਾਅਦ ਸੁਖਬੀਰ ਬਾਦਲ ਦਾ ਵੱਡਾ ਐਲਾਨ, ਕਿਸਾਨਾਂ ਨੇ ‘ਆਪ’ ਲੀਡਰ ਨੂੰ ਘੇਰਿਆ | ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਔਰਤ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਅਧਿਕਾਰੀ ਨੇ ਉਸ ਵਿਰੁੱਧ ਥਾਣਾ ਸਦਰ ਵਿਖੇ ਦਰਜ ਕੀਤੇ ਗਏ ਪੁਲਿਸ ਮੁਕੱਦਮੇ ਦੀ ਪੜਤਾਲ ਕੀਤੀ ਹੈ | ਇਸ ਦੇ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ। ਉਸ ਨੇ ਅੱਗੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਉਸ ਤੋਂ ਪਹਿਲੀ ਕਿਸ਼ਤ ਵਜੋਂ 2000 ਰੁਪਏ ਲੈ ਚੁੱਕਾ ਹੈ ਅਤੇ ਹੋਰ ਪੈਸੇ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਦੇ ਨਾਲ ਥਾਣੇ ਵਿੱਚ ਆਏ ਇੱਕ ਸਾਥੀ ਨੇ ਉਕਤ ਪੁਲਿਸ ਮੁਲਾਜ਼ਮ ਨੂੰ ਸਬੂਤ ਵਜੋਂ ਰਿਸ਼ਵਤ ਦੀ ਰਕਮ ਦਿੰਦੇ ਹੋਏ ਗੱਲਬਾਤ ਰਿਕਾਰਡ ਕੀਤੀ ਸੀ। ‘ਵੀਰ ਬਾਲ ਦਿਵਸ’ ਸਮਾਗਮ ‘ਚ ਪਹੁੰਚੇ ਮੁੱਖ ਮੰਤਰੀ ਮਾਨ, SGPC ਨੇ ‘ਵੀਰ ਬਾਲ ਦਿਵਸ’ ਨਾਮ ਦਾ ਕੀਤਾ ਵਿਰੋਧ, ਬੁਲਾਰੇ ਨੇ ਅੱਗੇ ਕਿਹਾ ਕਿ ਬਿਊਰੋ ਨੇ ਦੋਸ਼ਾਂ ਦੀ ਜਾਂਚ ਕੀਤੀ ਅਤੇ ਦੋਸ਼ੀ ਨੂੰ ਫੜਨ ਲਈ ਜਾਲ ਵਿਛਾਇਆ। ਉਕਤ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਸਰੀ ਕਿਸ਼ਤ ਵਜੋਂ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਉਪਰੋਕਤ ਪੁਲਿਸ ਅਧਿਕਾਰੀ ਖਿਲਾਫ ਵਿਜੀਲੈਂਸ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version