Site icon Geo Punjab

ਵਿਧਾਇਕਾਂ ਦੀ ਖਰੀਦੋ-ਫਰੋਖਤ ਕਰਨ ਦੀ ਕੋਸ਼ਿਸ਼ ਦੇ ਦਾਅਵੇ ਦੀ ਦੋਸ਼ਾਂ ਦੇ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਨੋਟਿਸ ਦੇਣ ਪਹੁੰਚੀ ਕ੍ਰਾਈਮ ਬ੍ਰਾਂਚ


ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਦੀ ਟੀਮ ਸ਼ੁੱਕਰਵਾਰ ਨੂੰ ਕੁੱਝ ਵਿਧਾਇਕਾਂ ਦੀ ਖਰੀਦੋ-ਫਰੋਖਤ ਕਰਨ ਦੀ ਕੋਸ਼ਿਸ਼ ਦੇ ਦਾਅਵੇ ਦੀ ਦੋਸ਼ਾਂ ਦੇ ਮਾਮਲੇ ‘ਚ ਨੋਟਿਸ ਦੇਣ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੀ। ਕੇਜਰੀਵਾਲ ਨੇ ਦੋਸ਼ ਲਾਇਆ ਸੀ ਕਿ ਉਨ੍ਹਾਂ ਦੇ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਸ ਨੇ ਇਸ ਮਾਮਲੇ ‘ਚ ਗਵਾਹੀ ਦੇਣ ਲਈ ਕਿਹਾ ਹੈ।ਦੂਜੇ ਪਾਸੇ ਸ਼ੁੱਕਰਵਾਰ ਨੂੰ ਦਿੱਲੀ ‘ਚ ਆਮ ਆਦਮੀ ਪਾਰਟੀ (ਆਪ) ਅਤੇ ਭਾਜਪਾ ਵਰਕਰਾਂ ਨੇ ਇਕ-ਦੂਜੇ ਖਿਲਾਫ ਪ੍ਰਦਰਸ਼ਨ ਕੀਤਾ। ‘ਆਪ’ ਨੇ ਚੰਡੀਗੜ੍ਹ ਮੇਅਰ ਚੋਣਾਂ ‘ਚ ਧਾਂਦਲੀ ਦਾ ਦੋਸ਼ ਲਾਉਂਦਿਆਂ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ। ਭਾਜਪਾ ਵਰਕਰਾਂ ਨੇ ਸ਼ਰਾਬ ਘੁਟਾਲੇ ਨੂੰ ਲੈ ਕੇ ‘ਆਪ’ ਦੇ ਦਫ਼ਤਰ ਅੱਗੇ ਪ੍ਰਦਰਸ਼ਨ ਕੀਤਾ।ਸ਼ਰਾਬ ਘੁਟਾਲੇ ‘ਚ ਪੁੱਛਗਿੱਛ ਲਈ ਈਡੀ ਨੇ ਅਰਵਿੰਦ ਕੇਜਰੀਵਾਲ ਨੂੰ ਪੰਜਵਾਂ ਸੰਮਨ ਜਾਰੀ ਕੀਤਾ ਸੀ। ਅੱਜ ਉਸ ਨੂੰ ਬੁਲਾਇਆ ਗਿਆ, ਪਰ ਉਹ ਨਹੀਂ ਆਇਆ। ਕੇਜਰੀਵਾਲ ਪੰਜਾਬ ਦੇ ਸੀਐਮ ਭਗਵੰਤ ਮਾਨ ਅਤੇ ਹਰਿਆਣਾ ਪਾਰਟੀ ਦੇ ਨੇਤਾਵਾਂ ਦੇ ਨਾਲ ਬੀਜੇਪੀ ਦੇ ਖਿਲਾਫ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ।ਕੇਜਰੀਵਾਲ ਨੇ ਕਿਹਾ- ਸਾਨੂੰ ਕੋਈ ਫਰਕ ਨਹੀਂ ਪੈਂਦਾ ਕਿ ਚੰਡੀਗੜ੍ਹ ਦਾ ਮੇਅਰ ਸਾਡੀ ਪਾਰਟੀ ਦਾ ਹੈ ਜਾਂ ਭਾਜਪਾ ਦਾ। ਪਾਰਟੀਆਂ ਆਉਂਦੀਆਂ ਰਹਿੰਦੀਆਂ ਹਨ, ਪਰ ਦੇਸ਼ ਨਾਲ ਖਿਲਵਾੜ ਨਹੀਂ ਕਰਨਾ ਚਾਹੀਦਾ। ਭਾਜਪਾ ਨੇ ਚੋਣਾਂ ਨਾਲ ਖੇਡਣਾ ਸ਼ੁਰੂ ਕਰ ਦਿੱਤਾ ਹੈ, ਜੇਕਰ ਭਾਜਪਾ ਚੰਡੀਗੜ੍ਹ ਦੇ ਮੇਅਰ ਵਰਗੀਆਂ ਛੋਟੀਆਂ ਚੋਣਾਂ ‘ਚ ਇੰਨੀ ਵੱਡੀ ਗੜਬੜ ਕਰ ਸਕਦੀ ਹੈ ਤਾਂ ਲੋਕ ਸਭਾ ਚੋਣਾਂ ‘ਚ ਕੌਣ ਜਾਣਦਾ ਹੈ ਕਿ ਉਹ ਕੀ ਕਰਨਗੇ। ਉਹ ਸੱਤਾ ਲਈ ਦੇਸ਼ ਨੂੰ ਵੀ ਵੇਚ ਸਕਦੇ ਹਨ। ਚੰਡੀਗੜ੍ਹ ਚੋਣਾਂ ਦਰਸਾਉਂਦੀਆਂ ਹਨ ਕਿ ਉਨ੍ਹਾਂ (ਭਾਜਪਾ) ਦੇ ਪਾਪਾਂ ਦਾ ਘੜਾ ਭਰ ਗਿਆ ਹੈ। ਜਦੋਂ ਪਾਪ ਦਾ ਘੜਾ ਭਰ ਜਾਂਦਾ ਹੈ, ਕੁਦਰਤ ਆਪਣਾ ਝਾੜੂ ਵਰਤਦੀ ਹੈ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version