ਤਰਨਤਾਰਨ: ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਨੇ ਖੇਮਕਰਨ ਤੋਂ ਵਿਧਾਇਕ ਸਰਵਨ ਸਿੰਘ ਧੁੰਨ ਤੇ ਇੰਲਜ਼ਾਮ ਲੱਗਾਇਆ ਸੀ ਕਿ ਉਸਦੇ ਸਕੇ ਭਤੀਜੇ ਤੋਂ ਪਾਕਿਸਤਾਨੀ ਡ੍ਰੋਨ ਤੇ 1 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਫੜੀ ਗਈ ਸੀ। ਜਿਸ ਨੂੰ ਲੈ ਕੇ ਅਕਾਲੀ ਦਲ ਵੱਲੋਂ ਮੌਜੂਦਾ ਪੰਜਾਬ ਸਰਕਾਰ ਤੇ ਲਗਾਤਾਰ ਸਵਾਲ ਖੜ੍ਹੇ ਕੀਤੇ ਜਾ ਰਹੇ ਸਨ। ਹੁਣ ਖੇਮਕਰਨ ਤੋਂ ਵਿਧਾਇਕ ਸਰਵਨ ਸਿੰਘ ਧੁੰਨ ਨੇ ਡੀ5 ਚੈਨਲ ਪੰਜਾਬੀ ਨਾਲ ਗੱਲਬਾਤ ਕਰਦਿਆ ਦੱਸਿਆ ਕਿ ਇਹ ਸਿਰਫ਼ ਇਕ ਸਿਆਸੀ ਸਾਜਿਸ਼ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਫੜ੍ਹੇ ਗਏ ਕਥਿਤ ਵਿਅਕਤੀ ਨਾਲ ਉਨ੍ਹਾਂ ਕੋਈ ਸਬੰਧ ਨਹੀਂ ਹੈ।
ਨਹੀਂ ਹੋਣਗੀਆਂ SGPC ਦੀਆਂ ਚੋਣਾਂ! ਸੁਣੋਂ ਕਿਸ ਗੱਲ ਦਾ ਕਰ ਰਹੇ ਸੀ ਇੰਤਜ਼ਾਰ, ਪੁਰਾਣੇ ਮੈਂਬਰ ਨੇ ਹੀ ਖੋਲੀ ਪੋਲ |
ਉਥੇ ਹੀ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਅਕਾਲੀ ਦਲ ਵੱਲੋਂ ਵਾਰ-ਵਾਰ ਦਾਅਵਾ ਕੀਤਾ ਜਾ ਰਿਹਾ ਹੈ ਕਿ ‘ਆਪ’ ਵਿਧਾਇਕ ਨਸ਼ਾ ਤਸਕਰਾਂ ਨਾਲ ਹੱਥ ਮਿਲਾ ਰਹੇ ਹਨ ਅਤੇ ਇੱਥੋਂ ਤੱਕ ਕਿ ਸੂਬਾ ਪੁਲਿਸ ‘ਤੇ ਡਰੱਗ ਮਾਫੀਆ ਵਿਰੁੱਧ ਕਾਰਵਾਈ ਨਾ ਕਰਨ ਲਈ ਦਬਾਅ ਪਾ ਰਹੇ ਹਨ। ਮੁੱਖ ਮੰਤਰੀ ਗ੍ਰਹਿ ਮੰਤਰੀ ਵਜੋਂ ਡਰੱਗ ਮਾਫੀਆ ‘ਤੇ ਲਗਾਮ ਲਗਾਉਣ ‘ਚ ਨਾਕਾਮ ਰਹੇ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਕੇਂਦਰੀ ਏਜੰਸੀਆਂ ਅਤੇ ਰਾਜ ਦੇ ਰਾਜਪਾਲ – ਸਭ ਨੇ ਮੰਨਿਆ ਹੈ ਕਿ ‘ਆਪ’ ਦੇ ਕਾਰਜਕਾਲ ਦੌਰਾਨ ਨਸ਼ਿਆਂ ਦੀ ਤਸਕਰੀ ਵਧੀ ਹੈ। ਸੁਖਬੀਰ ਬਾਦਲ ਨੇ CM ਮਾਨ ਦੇ ਗ੍ਰਹਿ ਮੰਤਰੀ ਦੇ ਅਹੁਦੇ ਤੋਂ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ ਹੈ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
