ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਵਿੱਤ ਤੇ ਯੋਜਨਾ ਭਵਨ ਵਿਖੇ ਇੱਕ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵਿੱਤ ਵਿਭਾਗ ਦੇ 28 ਸੈਕਸ਼ਨ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਠੋਸ ਵਿੱਤੀ ਪ੍ਰਬੰਧਨ ਅਤੇ ਮੁਲਾਜ਼ਮ ਪੱਖੀ ਫੈਸਲੇ ਲੈਂਦਿਆਂ ਲੋਕ ਭਲਾਈ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਸੈਕਸ਼ਨ ਅਫਸਰਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਪ੍ਰਭਾਵਸ਼ਾਲੀ ਵਿੱਤੀ ਪ੍ਰਬੰਧਨ ਅਤੇ ਭਲਾਈ ਸਕੀਮਾਂ ਦੀ ਸੁਚੱਜੀ ਨਿਗਰਾਨੀ ਲਈ ਤਾਇਨਾਤ ਕੀਤਾ ਜਾਵੇਗਾ। || ਡੀ5 ਚੈਨਲ ਪੰਜਾਬੀ ਵਿੱਤ ਮੰਤਰੀ ਨੇ ਦੱਸਿਆ ਕਿ ਇਸ ਲੜੀ ਵਿੱਚ ਐਸ.ਏ.ਐਸ. ਕਾਡਰ ਵਿੱਚ ਨਿਯੁਕਤੀਆਂ ਨਾਲ ਸਬੰਧਤ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਐਸ.ਏ.ਐਸ. ਇਮਤਿਹਾਨ ਨੋਟੀਫਿਕੇਸ਼ਨ ਅਤੇ ਪੀਪੀਐਸਸੀ ਦੀ ਸਿੱਧੀ ਭਰਤੀ ਦਾ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ, ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਤਹਿਤ ਸੈਕਸ਼ਨ ਅਫਸਰਾਂ ਦੀਆਂ ਹੋਰ ਖਾਲੀ ਅਸਾਮੀਆਂ ਨੂੰ ਵੀ ਜਲਦੀ ਤੋਂ ਜਲਦੀ ਭਰਿਆ ਜਾਵੇਗਾ। D5 ਚੈਨਲ ਪੰਜਾਬੀਆਂ ਦਾ। ਚੀਮਾ ਨੇ ਕਿਹਾ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਆਪਣੇ ਮਿਸ਼ਨ ਤਹਿਤ ਪੰਜਾਬ ਸਰਕਾਰ ਉਨ੍ਹਾਂ ਅਸਾਮੀਆਂ ਨੂੰ ਭਰਨ ਨੂੰ ਪਹਿਲ ਦੇ ਰਹੀ ਹੈ ਜੋ ਸਿੱਧੇ ਤੌਰ ‘ਤੇ ਆਮ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਅਤੇ ਕੰਮ ਵਿੱਚ ਪਾਰਦਰਸ਼ਤਾ ਲਿਆਉਣ ਨਾਲ ਸਬੰਧਤ ਹਨ। ਇਸ ਮੌਕੇ ਵਿੱਤ ਮੰਤਰੀ ਨੇ ਸਾਰੇ ਨਵ-ਨਿਯੁਕਤ ਸੈਕਸ਼ਨ ਅਫ਼ਸਰਾਂ ਨੂੰ ਸਰਕਾਰੀ ਖ਼ਜ਼ਾਨੇ ‘ਤੇ ਹਰ ਪਾਸਿਓਂ ਨਜ਼ਰ ਰੱਖਦੇ ਹੋਏ ਆਪਣੀਆਂ ਸੇਵਾਵਾਂ ਇਮਾਨਦਾਰੀ ਨਾਲ ਨਿਭਾਉਣ ਦੀ ਹਦਾਇਤ ਵੀ ਕੀਤੀ। ਇਸ ਮੌਕੇ ਵਿਸ਼ੇਸ਼ ਸਕੱਤਰ (ਖਰਚਾ) ਸ੍ਰੀ ਮੁਹੰਮਦ ਤਇਅਬ ਅਤੇ ਵਧੀਕ ਡਾਇਰੈਕਟਰ (ਖਜ਼ਾਨਾ ਅਤੇ ਲੇਖਾ) ਸਿਮਰਜੀਤ ਕੌਰ ਵੀ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।