ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਫੋਟੋਗ੍ਰਾਫੀ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ


ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਲਾ ਭਵਨ, ਸੈਕਟਰ 16, ਚੰਡੀਗੜ੍ਹ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਨੂੰ ਸਮਰਪਿਤ ਫੋਟੋਗ੍ਰਾਫੀ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ। ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਪੰਜਾਬ ਕਲਾ ਭਵਨ ਦੇ ਸਹਿਯੋਗ ਨਾਲ ਆਯੋਜਿਤ ਕੀਤੀ ਗਈ ਇਹ ਪ੍ਰਦਰਸ਼ਨੀ 19 ਅਗਸਤ ਤੋਂ 21 ਅਗਸਤ ਤੱਕ ਚੱਲੇਗੀ। ਪ੍ਰਦਰਸ਼ਨੀ ਵਿੱਚ 65 ਪ੍ਰਤਿਭਾਸ਼ਾਲੀ ਫੋਟੋਗ੍ਰਾਫ਼ਰਾਂ ਦੀਆਂ 150 ਤਸਵੀਰਾਂ ਦਿਖਾਈਆਂ ਗਈਆਂ ਹਨ, ਜੋ ਉਨ੍ਹਾਂ ਦੀ ਰਚਨਾਤਮਕ ਦ੍ਰਿਸ਼ਟੀ ਅਤੇ ਹੁਨਰ ਨੂੰ ਦਰਸਾਉਂਦੀਆਂ ਹਨ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰਦਰਸ਼ਨੀ ਦਾ ਦੌਰਾ ਕੀਤਾ, ਫੋਟੋਗ੍ਰਾਫਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਕੀਤੀ। ਉਨ੍ਹਾਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਸਾਰੇ ਫੋਟੋਗ੍ਰਾਫਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਵੱਲੋਂ ਇਸ ਕਲਾ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ। ਕੋਲਕਾਤਾ ਪੁਲਿਸ ਨੇ ਸੀਐਮ ਮਮਤਾ ਬੈਨਰਜੀ ਦੇ ਖਿਲਾਫ ਹਿੰਸਾ ਭੜਕਾਉਣ ਵਾਲੀ ਸੋਸ਼ਲ ਮੀਡੀਆ ਪੋਸਟ ਲਈ ਵਿਦਿਆਰਥੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮੌਕੇ ਪ੍ਰਸਿੱਧ ਫੋਟੋਗ੍ਰਾਫਰ ਸੰਜੀਵ ਸ਼ਰਮਾ, ਟੀ.ਐਸ ਬੇਦੀ, ਰਜਨੀਸ਼ ਕਤਿਆਲ, ਅਜੈ ਵਰਮਾ ਅਤੇ ਜੈਪਾਲ ਨੂੰ ਫੋਟੋਗ੍ਰਾਫੀ ਵਿੱਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ‘ਲਾਈਫਟਾਈਮ ਅਚੀਵਮੈਂਟ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਉਪਰੰਤ ਉਨ੍ਹਾਂ ਇਸ ਪ੍ਰਦਰਸ਼ਨੀ ਵਿੱਚ ਭਾਗ ਲੈਣ ਵਾਲੇ ਫੋਟੋਗ੍ਰਾਫਰਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਭਾਗੀਦਾਰੀ ਸਰਟੀਫਿਕੇਟ ਵੀ ਸੌਂਪੇ। ਇਸ ਮੌਕੇ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਫੋਟੋਗ੍ਰਾਫਰਾਂ ਕੋਲ ਲੋਕਾਂ ਦੀਆਂ ਭਾਵਨਾਵਾਂ ਅਤੇ ਕੀਮਤੀ ਪਲਾਂ ਨੂੰ ਕੈਦ ਕਰਕੇ ਉਨ੍ਹਾਂ ਨੂੰ ਸਦੀਵੀ ਯਾਦਾਂ ਵਿੱਚ ਬਦਲਣ ਦੀ ਵਿਲੱਖਣ ਸਮਰੱਥਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਫੋਟੋਗ੍ਰਾਫਰ ਸਾਡੇ ਸਮਾਜ ਵਿੱਚ ਇੱਕ ਵਿਸ਼ੇਸ਼ ਸਥਾਨ ਰੱਖਦੇ ਹਨ, ਜੋ ਸਾਨੂੰ ਸਾਡੇ ਅਤੀਤ, ਭਵਿੱਖ ਅਤੇ ਕੁਦਰਤ ਨਾਲ ਜੋੜਨ ਦੀ ਤਾਕਤ ਰੱਖਦੇ ਹਨ। ਰੱਖੜ ਪੁੰਨਿਆ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਚੰਡੀਗੜ੍ਹ ਪ੍ਰੈਸ ਕਲੱਬ ਦੇ ਪ੍ਰਧਾਨ ਨਲਿਨ ਅਚਾਰੀਆ, ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਜਵਾ ਤੇ ਬਲਵਿੰਦਰ ਜੰਮੂ ਤੋਂ ਇਲਾਵਾ ਪ੍ਰੈਸ ਕਲੱਬ ਫੋਟੋ ਜਰਨਲਿਸਟ ਕਮੇਟੀ ਦੇ ਚੇਅਰਮੈਨ ਉਪੇਂਦਰ ਸੇਨਗੁਪਤਾ, ਕਮੇਟੀ ਮੈਂਬਰ ਵਿਨੈ ਮਲਿਕ, ਅਜੈ ਜਲੰਧਰੀ, ਅਮਰਪ੍ਰੀਤ ਸਿੰਘ, ਸਵਦੇਸ਼ ਤਲਵਾੜ, ਕਰਮ ਸਿੰਘ, ਆਰ.ਪੀ.ਸ਼ਰਮਾ, ਡਾ. ਹੋਰ ਉੱਘੇ ਪੱਤਰਕਾਰਾਂ ਨੇ ਸ਼ਿਰਕਤ ਕੀਤੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *