Site icon Geo Punjab

ਵਿੱਤ ਵਿਭਾਗ ਵੱਲੋਂ ਰਾਸ਼ਟਰੀ ਸ਼ਹਿਰੀ, ਪੇਂਡੂ ਸਿਹਤ ਮਿਸ਼ਨ ਤਹਿਤ ਸਿਹਤ ਵਿਭਾਗ ਨੂੰ 11.21 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ – ਹਰਪਾਲ ਸਿੰਘ ਚੀਮਾ


ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤ ਵਿਭਾਗ ਨੇ ਰਾਸ਼ਟਰੀ ਪੇਂਡੂ ਸਿਹਤ ਮਿਸ਼ਨ ਅਤੇ ਰਾਸ਼ਟਰੀ ਸ਼ਹਿਰੀ ਸਿਹਤ ਮਿਸ਼ਨ ਤਹਿਤ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ 11.21 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਨੈਸ਼ਨਲ ਰੂਰਲ ਹੈਲਥ ਮਿਸ਼ਨ ਤਹਿਤ 668.50 ਲੱਖ ਰੁਪਏ ਅਤੇ ਨੈਸ਼ਨਲ ਅਰਬਨ ਹੈਲਥ ਮਿਸ਼ਨ ਲਈ 452.50 ਲੱਖ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰੀ ਅਤੇ ਪੇਂਡੂ ਸਿਹਤ ਢਾਂਚੇ ਦਾ ਨਿਰੰਤਰ ਵਿਕਾਸ ਕਰਨ ਲਈ ਵਚਨਬੱਧ ਹੈ। ਸ: ਚੀਮਾ ਨੇ ਕਿਹਾ ਕਿ ਮਾਨ ਸਰਕਾਰ ਦੀ ਸੂਬੇ ਦੇ ਸਿਹਤ ਢਾਂਚੇ ਦੇ ਸੁਧਾਰ ਲਈ ਵਚਨਬੱਧਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ 4731.34 ਕਰੋੜ ਰੁਪਏ ਦੇ ਕੁੱਲ ਬਜਟ ਵਿਚੋਂ ਇਸ ਨੇ ਪਹਿਲੇ 5 ਮਹੀਨਿਆਂ ਦੌਰਾਨ 1262.22 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਸਾਡਾ ਮਿਸ਼ਨ ਸੂਬੇ ਦੇ ਸਿਹਤ ਢਾਂਚੇ ਵਿੱਚ ਵੱਡੀ ਤਬਦੀਲੀ ਨੂੰ ਯਕੀਨੀ ਬਣਾਉਣ ਲਈ ਮੌਜੂਦਾ ਸਰੋਤਾਂ ਦੀ ਸਮੇਂ ਸਿਰ ਵਰਤੋਂ ਕਰਨਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਵੱਲੋਂ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਲਈ ਰਾਖਵੇਂ ਕੁੱਲ ਬਜਟ ਦਾ 40.42 ਫੀਸਦੀ ਵੀ ਜਾਰੀ ਕਰ ਦਿੱਤਾ ਗਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ 100 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ ਜਿੱਥੇ 100 ਦੇ ਕਰੀਬ ਕਲੀਨਿਕਲ ਟੈਸਟਾਂ ਵਾਲੇ 41 ਪੈਕੇਜ ਮੁਫਤ ਦਿੱਤੇ ਜਾ ਰਹੇ ਹਨ ਅਤੇ ਮਾਨਯੋਗ ਸਰਕਾਰ ਵੱਲੋਂ ਜਲਦੀ ਹੀ ਅਜਿਹੇ ਕਲੀਨਿਕ ਸੂਬੇ ਦੇ ਹਰ ਕੋਨੇ ਵਿੱਚ ਸਥਾਪਿਤ ਕੀਤੇ ਜਾਣਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version