ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁਰੂ ਕੀਤੀ ਪੰਜਾਬ ਬਚਾਓ ਯਾਤਰਾ ‘ਤੇ ਚੁਟਕੀ ਲਈ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਪੰਜਾਬ ਨੂੰ ਲੁੱਟਣ ਵਾਲੇ ਹੁਣ ਪੰਜਾਬ ਬਚਾਓ ਯਾਤਰਾ ਕੱਢਣ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਨੇ ਕਰੀਬ 20 ਸਾਲ ਪੰਜਾਬ ‘ਤੇ ਰਾਜ ਕੀਤਾ। ਉਨ੍ਹਾਂ ਨੇ 2002 ਤੋਂ 2022 ਤੱਕ ਰਾਜ ਕੀਤਾ। ਇਸ ਰਾਜ ਦੌਰਾਨ ਚਾਰ ਬੰਦੇ ਕਮਾਂਡਰ ਸਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਥੇ ਮਿਊਂਸੀਪਲ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ 518 ਨਵੇਂ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਸਮਾਰੋਹ ਦੌਰਾਨ ਵੱਖ-ਵੱਖ ਨਵੇਂ ਨਿਯੁਕਤ ਉਮੀਦਵਾਰਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਇਸ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਨਵੇਂ ਉਮੀਦਵਾਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਨੂੰ ਛੱਡਣ ਦਾ ਦਿਲ ਕਿਸੇ ਦਾ ਵੀ ਨਹੀਂ ਕਰਦਾ। ਸਿਆਸੀ ਆਗੂਆਂ ਅਤੇ ਲੋਕਾਂ ਵਿਚਕਾਰ ਬਹੁਤ ਜ਼ਿਆਦਾ ਦੂਰੀਆਂ ਪੈ ਗਈਆਂ ਸਨ ਅਤੇ ਕਿਸੇ ਦੀ ਕੋਈ ਸੁਣਵਾਈ ਨਹੀਂ ਸੀ।
ਉਨ੍ਹਾਂ ਕਿਹਾ ਕਿ ਖ਼ੁਸ਼ੀਆਂ ਦੇ ਸਮਾਗਮ ਪੰਜਾਬ ‘ਚ ਹੋਣੋਂ ਹੀ ਹਟ ਗਏ ਸਨ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਹੀ ਸਾਨੂੰ ਪਤਾ ਲੱਗਦਾ ਹੈ ਕਿ ਪੋਸਟਾਂ ਖ਼ਾਲੀ ਹਨ ਤਾਂ ਅਸੀਂ ਇਨ੍ਹਾਂ ਨੂੰ ਭਰ ਦਿੰਦੇ ਹਾਂ। ਉਨ੍ਹਾਂ ਕਿਹਾ ਕਿ ਅੱਜ 518 ਉਮੀਦਵਾਰਾਂ ‘ਚੋਂ 292 ਉਮੀਦਵਾਰ ਸਾਡੀਆਂ ਧੀਆਂ-ਭੈਣਾਂ ਹਨ। ਉਨ੍ਹਾਂ ਨੇ ਟ੍ਰੈਵਲ ਏਜੰਟਾਂ ਖ਼ਿਲਾਫ਼ ਬੋਲਦਿਆਂ ਕਿਹਾ ਕਿ ਮੈਂ ਨਹੀਂ ਚਾਹੁੰਦਾ ਹੈ ਕਿ ਇਨ੍ਹਾਂ ਕੋਲ ਸਾਡੇ ਨੌਜਵਾਨ ਪੈਸੇ ਫਸਾ ਕੇ ਬੈਠ ਜਾਣ। ਉਨ੍ਹਾਂ ਕਿਹਾ ਕਿ ਅਸੀਂ ਤਾਂ ਬਾਹਰੇ ਮੁਲਕਾਂ ਦੇ ਅੰਬੈਸਡਰਾਂ ਨਾਲ ਵੀ ਗੱਲ ਕਰ ਲਈ ਹੈ ਅਤੇ ਜਿਹੜੇ ਗੈਰ-ਕਾਨੂੰਨੀ ਤੌਰ ‘ਤੇ ਟ੍ਰੈਵਲ ਏਜੰਟ ਕੰਮ ਕਰਦੇ ਹਨ, ਉਨ੍ਹਾਂ ਖ਼ਿਲਾਫ਼ ਅਸੀਂ ਕਾਰਵਾਈ ਕਰਾਂਗੇ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
