Site icon Geo Punjab

ਵੱਖ-ਵੱਖ ਹਾਕੀ ਮੁਕਾਬਲਿਆਂ ਦੌਰਾਨ ਸ਼੍ਰੋਮਣੀ ਕਮੇਟੀ ਦੀ ਹਾਕੀ ਟੀਮ ਵੱਲੋਂ ਦਰਜ ਕੀਤੀਆਂ ਜਿੱਤਾਂ

<p> <br &sol;>&NewLine;<&sol;p>&NewLine;<p>&Tab;&Tab;&Tab;ਅੰਮ੍ਰਿਤਸਰ&colon; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਾਕੀ ਟੀਮ ਨੇ ਵੱਖ-ਵੱਖ ਮੁਕਾਬਲੇ ਜਿੱਤ ਕੇ ਸਿੱਖ ਸੰਸਥਾ ਦਾ ਨਾਂ ਰੌਸ਼ਨ ਕੀਤਾ ਹੈ। ਹਾਲ ਹੀ ਵਿੱਚ ਹੋਈਆਂ 66ਵੀਆਂ ਪੰਜਾਬ ਰਾਜ ਸਕੂਲ ਖੇਡਾਂ ਵਿੱਚ ਅੰਡਰ-14 ਟੀਮ ਨੇ ਪਹਿਲਾ ਅਤੇ ਅੰਡਰ-19 ਹਾਕੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ ਹੈ। ਅੱਜ ਇੱਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਜੇਤੂ ਚਿੰਨ੍ਹ ਲੈ ਕੇ ਪੁੱਜੇ ਹਾਕੀ ਟੀਮ ਦੇ ਸਲਾਹਕਾਰ ਸ&period; ਗੁਰਮੀਤ ਸਿੰਘ ਅਤੇ ਕੋਚਾਂ ਨੇ ਹਾਕੀ ਟੀਮ ਦੀਆਂ ਪ੍ਰਾਪਤੀਆਂ ਦਾ ਖੁਲਾਸਾ ਕੀਤਾ। ਉਨ੍ਹਾਂ ਦੱਸਿਆ ਕਿ ਜਿੱਥੇ 66ਵੀਆਂ ਪੰਜਾਬ ਰਾਜ ਸਕੂਲ ਖੇਡਾਂ ਵਿੱਚ ਸ਼੍ਰੋਮਣੀ ਕਮੇਟੀ ਦੀ ਹਾਕੀ ਟੀਮ ਨੇ ਗੁਰਦਾਸਪੁਰ ਵਿਖੇ ਹੋਏ ਆਲ ਇੰਡੀਆ ਹਾਕੀ ਗੋਲਡ ਕੱਪ ਵਿੱਚ ਪਹਿਲਾ ਸਥਾਨ ਹਾਸਲ ਕੀਤਾ&comma; ਉਥੇ ਅੰਡਰ-14 ਟੀਮ ਨੇ ਪਹਿਲਾ ਅਤੇ ਅੰਡਰ-19 ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਬਜੀਦਪੁਰ ਫਿਰੋਜ਼ਪੁਰ ਵਿਖੇ ਹੋਏ ਅੰਤਰ ਪੰਜਾਬ ਹਾਕੀ ਅਕੈਡਮੀਆਂ ਦੇ ਮੁਕਾਬਲਿਆਂ ਵਿੱਚ ਅੰਡਰ-16 ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਸ਼੍ਰੋਮਣੀ ਕਮੇਟੀ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ&period; ਪ੍ਰਤਾਪ ਸਿੰਘ ਨੇ ਕਿਹਾ ਕਿ ਸਿੱਖ ਸੰਸਥਾ ਵੱਲੋਂ ਤਿਆਰ ਕੀਤੀ ਸਾਬਤ ਸੂਰਤ ਸਿੱਖ ਖਿਡਾਰੀਆਂ ਦੀ ਹਾਕੀ ਟੀਮ ਵੱਡੀਆਂ ਪ੍ਰਾਪਤੀਆਂ ਕਰ ਰਹੀ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੀ ਹਾਕੀ ਟੀਮ ਵਿੱਚ ਸ਼ਾਮਲ ਖਿਡਾਰੀਆਂ ਦੀ ਸ਼ਲਾਘਾ ਕੀਤੀ ਅਤੇ ਖਿਡਾਰੀਆਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਨਾਲ ਖੇਡਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ&period; ਕੁਲਵਿੰਦਰ ਸਿੰਘ ਰਮਦਾਸ&comma; ਹਾਕੀ ਟੀਮ ਦੇ ਸਲਾਹਕਾਰ ਸ&period; ਗੁਰਮੀਤ ਸਿੰਘ&comma; ਕੋਚ ਸ&colon; ਭੁਪਿੰਦਰ ਸਿੰਘ&comma; ਸ&colon; ਪ੍ਰਕਾਸ਼ ਸਿੰਘ&comma; ਸ&colon; ਅਵਤਾਰ ਸਿੰਘ&comma; ਸ&colon; ਪ੍ਰੇਮ ਸਿੰਘ&comma; ਸ&colon; ਸੁਰਜੀਤ ਸਿੰਘ&comma; ਸੁਪਰਵਾਈਜ਼ਰ ਰਣਧੀਰ ਸਿੰਘ ਅਤੇ ਸ&colon; ਹਰਦੀਪ ਸਿੰਘ ਆਦਿ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version