ਵੱਡੀ ਖਬਰ : ਸਾਬਕਾ ਅਕਾਲੀ ਮੰਤਰੀ ਦਾ ਭਤੀਜਾ ਸੰਦੀਪ ਕਾਹਲੋਂ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਗ੍ਰਿਫਤਾਰ (ਵੀਡੀਓ) – Punjabi News Portal


ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਅਤੇ ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ ਅਤੇ ਹੁਣ ਪੰਜਾਬ ਪੁਲਿਸ ਨੇ ਭਗੌੜੇ ਸਾਬਕਾ ਅਕਾਲੀ ਮੰਤਰੀ ਦੇ ਭਤੀਜੇ ਸੰਦੀਪ ਕਾਹਲੋਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੂਸੇਵਾਲਾ ਕਤਲ ਕਾਂਡ ਵਿੱਚ ਕਾਤਲਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਵਾਹਨ ਦੇ ਮਾਲਕ ਅਤੇ ਘੋੜਿਆਂ ਦੇ ਵਪਾਰੀ ਸਤਬੀਰ ਸਿੰਘ ਦੇ ਪਰਿਵਾਰ ਨੇ ਦੋਸ਼ ਲਾਇਆ ਸੀ ਕਿ ਸਤਬੀਰ ਨੇ ਸੰਦੀਪ ਦੇ ਕਹਿਣ ’ਤੇ ਤਿੰਨ ਲੋਕਾਂ ਨੂੰ ਚੁੱਕ ਲਿਆ ਸੀ। ਸਤਬੀਰ ਸਿੰਘ ਨੂੰ ਪੈਟਰੋਲ ਪੰਪ ‘ਤੇ ਉਕਤ ਵਾਹਨ ਦੀ ਫੁਟੇਜ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਸੰਦੀਪ ਕਾਹਲੋਂ ਸਾਬਕਾ ਅਕਾਲੀ ਮੰਤਰੀ ਨਿਰਮਲ ਸਿੰਘ ਕਾਹਲੋਂ ਦਾ ਭਤੀਜਾ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਲੁਧਿਆਣਾ ਪੁਲਿਸ ਵੱਲੋਂ ਪਿੰਡ ਦਾਦੂਜੋੜ ਫਤਿਹਗੜ੍ਹ ਚੂੜੀਆਂ, ਗੁਰਦਾਸਪੁਰ ਵਿਖੇ ਉਨ੍ਹਾਂ ਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਹੈ। ਲੁਧਿਆਣਾ ਪੁਲਿਸ ਨੇ ਸੀ. ਸਟਾਫ਼ 1 ਦੇ ਇੰਚਾਰਜ ਆਈ.ਏ ਬੇਅੰਤ ਜੁਨੇਜਾ ਦੀ ਟੀਮ ਨੇ ਸੰਦੀਪ ਕਾਹਲੋਂ ਨੂੰ ਬਰੇਵਾਲ ਨਹਿਰ ਨੇੜਿਓਂ ਧਾਰਾ 139/22 ਅਧੀਨ ਧਾਰਾ 25/54/59 ਤਹਿਤ ਗਿ੍ਫ਼ਤਾਰ ਕਰਕੇ ਪੁਲਿਸ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ ਤਾਂ ਜੋ ਉਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ |




Leave a Reply

Your email address will not be published. Required fields are marked *