ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਮੈਡੀਕਲ ਸਾਇੰਸਜ਼ ਦੇ ਵਾਈਸ ਚਾਂਸਲਰ (ਵੀਸੀ) ਡਾ. ਰਾਜ ਬਹਾਦਰ ਦਾ ਅਸਤੀਫ਼ਾ ਮੁੱਖ ਮੰਤਰੀ ਨੇ ਪ੍ਰਵਾਨ ਕਰ ਲਿਆ ਹੈ। ਇਸ ਤੋਂ ਬਾਅਦ ਯੂਨੀਵਰਸਿਟੀ ਨੂੰ ਜਲਦੀ ਹੀ ਨਵਾਂ ਵਾਈਸ ਚਾਂਸਲਰ ਮਿਲ ਸਕਦਾ ਹੈ। ਜਾਣਕਾਰੀ ਅਨੁਸਾਰ ਡਾਕਟਰ ਰਾਜ ਬਹਾਦਰ ਨੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਵਤੀਰੇ ਕਾਰਨ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਇਹ ਵੀ ਪੜ੍ਹੋ- ਮਹਾਰਾਸ਼ਟਰ ‘ਚ ਕਾਰੋਬਾਰੀ ਦੇ ਟਿਕਾਣਿਆਂ ‘ਤੇ IT ਦਾ ਛਾਪਾ, 390 ਕਰੋੜ ਦੀ ਬੇਨਾਮੀ ਜਾਇਦਾਦ ਮਿਲੀ
ਅਸਤੀਫਾ ਦੇਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਡਾ: ਰਾਜ ਬਹਾਦਰ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮੰਨੇ। ਆਖਰਕਾਰ ਮੁੱਖ ਮੰਤਰੀ ਨੇ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਦੱਸ ਦੇਈਏ ਕਿ ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਦਾ ਦੌਰਾ ਕਰਨ ਗਏ ਸਨ।
ਇਹ ਵੀ ਪੜ੍ਹੋ-ਜਸਟਿਸ ਯੂਯੂ ਲਲਿਤ: ਕੌਣ ਹੈ ਦੇਸ਼ ਦਾ ਅਗਲਾ ਸੀਜੇਆਈ ਯੂਯੂ ਲਲਿਤ, ਕਿਹੜੇ ਕਾਰਨਾਂ ਕਰਕੇ ਆਏ ਸੁਰਖੀਆਂ ‘ਚ!