Site icon Geo Punjab

ਵੱਡੀ ਖ਼ਬਰ: ਪੰਜਾਬ ਪੁਲਿਸ ਨੇ ਕਾਂਗਰਸੀ ਆਗੂ ਆਸ਼ੂ ਬੰਗੜ ਨੂੰ ਕੀਤਾ ਗ੍ਰਿਫਤਾਰ, ਇਲਜ਼ਾਮ – Punjabi News Portal


ਪੰਜਾਬ ਸਰਕਾਰ ਵੱਲੋਂ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਕਾਂਗਰਸੀ ਆਗੂ ਆਸ਼ੂ ਬੰਗੜ ਨੂੰ ਗ੍ਰਿਫ਼ਤਾਰ ਕੀਤਾ ਹੈ। ਆਸ਼ੂ ਨੂੰ ਵਿਦੇਸ਼ ਭੇਜਣ ਲਈ ਜਾਅਲੀ ਦਸਤਾਵੇਜ਼ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਕਾਰਵਾਈ ਮੋਗਾ ਪੁਲਿਸ ਵੱਲੋਂ ਕੀਤੀ ਗਈ। ਜਿਸ ਤੋਂ ਬਾਅਦ ਕਾਂਗਰਸੀ ਆਗੂਆਂ ਅਤੇ ਆਸ਼ੂ ਕਾਂਗੜ ਦੇ ਪਰਿਵਾਰ ਨੇ ਥਾਣੇ ਦੇ ਬਾਹਰ ਧਰਨਾ ਵੀ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਆਸ਼ੂ ਬੰਗੜ ਨੇ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਨਾਲ ਹੱਥ ਮਿਲਾਇਆ ਸੀ। ਉਨ੍ਹਾਂ ਨੇ ਤਤਕਾਲੀ ਆਮ ਆਦਮੀ ਪਾਰਟੀ ‘ਤੇ ਮੇਰੀ ਟਿਕਟ ਲਈ ਪੈਸੇ ਮੰਗਣ ਦਾ ਦੋਸ਼ ਵੀ ਲਾਇਆ ਸੀ। ਉਨ੍ਹਾਂ ਨੂੰ ਉਸ ਸਮੇਂ ਫਿਰੋਜ਼ਪੁਰ ਦਿਹਾਤੀ ਤੋਂ ਟਿਕਟ ਦਿੱਤੀ ਗਈ ਸੀ।




Exit mobile version