ਵੱਡੀ ਖ਼ਬਰ: AGTF ਤੇ ਪੁਲਿਸ ਨੇ ਗੋਲਡੀ ਬਰਾੜ ਦੇ 2 ਸਾਥੀਆਂ ਨੂੰ ਭਾਰੀ ਹਥਿਆਰਾਂ ਸਮੇਤ ਕੀਤਾ ਕਾਬੂ (ਵੀਡੀਓ) – Punjabi News Portal


ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗੋਲਡੀ ਬਰਾੜ ਦੇ 2 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। AGTF ਅਤੇ ਬੰਠਿਡਾ ਪੁਲਿਸ ਵੱਲੋਂ ਸਾਂਝੇ ਤੌਰ ‘ਤੇ ਚਲਾਈ ਗਈ ਕਾਰਵਾਈ ਦੌਰਾਨ ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਭਾਰੀ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ ਹੈ।

ਇਹ ਦੋਵੇਂ ਵਿਅਕਤੀ ਗੈਂਗਸਟਰ ਗੋਲਡੀ ਬਰਾੜ ਦੇ ਕਰੀਬੀ ਦੱਸੇ ਜਾਂਦੇ ਹਨ, ਜਿਨ੍ਹਾਂ ਵਿੱਚੋਂ ਇੱਕ ਦਾ ਨਾਂ ਮਲਕੀਤ ਅਤੇ ਦੂਜਾ ਹਰਦੀਪ ਦੱਸਿਆ ਜਾਂਦਾ ਹੈ। ਦੋਵੇਂ ਮੁਲਜ਼ਮ ਬਠਿੰਡਾ ਦੇ ਰਹਿਣ ਵਾਲੇ ਹਨ। ਦੋਵਾਂ ਕੋਲੋਂ 8 ਪਿਸਤੌਲ ਅਤੇ ਏ.ਐਸ.ਆਈ. ਰੈਂਕ ਦੀ ਪੁਲਿਸ ਵਰਦੀ ਬਰਾਮਦ ਕਰ ਲਈ ਗਈ ਹੈ। ਇਹ ਦੋਵੇਂ ਮੁਲਜ਼ਮ ਹਥਿਆਰਾਂ ਸਮੇਤ ਪੰਜਾਬ ਤੋਂ ਹਰਿਆਣਾ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ, ਪਰ ਪੁਲੀਸ ਨੇ ਇਨ੍ਹਾਂ ਨੂੰ ਕਾਬੂ ਕਰ ਲਿਆ।




Leave a Reply

Your email address will not be published. Required fields are marked *