Site icon Geo Punjab

ਸ਼੍ਰੋਮਣੀ ਅਕਾਲੀ ਦਲ ਆਉਂਦੇ ਵਿਧਾਨ ਸਭਾ ਸੈਸ਼ਨ ਵਿਚ ਗਾਂਧੀ ਪਰਿਵਾਰ ਤੇ ਟਾਈਟਲਰ ਦੇ ਖਿਲਾਫ ਕਾਰਵਾਈ ਦੀ ਮੰਗ ਕਰਦਾ ਮਤਾ ਪੇਸ਼ ਕਰੇਗਾ : ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਆਉਂਦੇ ਵਿਧਾਨ ਸਭਾ ਸੈਸ਼ਨ ਵਿਚ ਗਾਂਧੀ ਪਰਿਵਾਰ ਤੇ ਟਾਈਟਲਰ ਦੇ ਖਿਲਾਫ ਕਾਰਵਾਈ ਦੀ ਮੰਗ ਕਰਦਾ ਮਤਾ ਪੇਸ਼ ਕਰੇਗਾ : ਸੁਖਬੀਰ ਸਿੰਘ ਬਾਦਲ

ਮੁੱਖ ਮੰਤਰੀ ਨੂੰ ਕਿਹਾ ਕਿ ਉਹ ਤੁਰੰਤ ਪੈਟਰੋਲ ਅਤੇ ਡੀਜ਼ਲ ’ਤੇ ਵੈਟ ਵਿਚ 10 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕਰਨ
ਪੰਜਾਬ ਆਏ 1984 ਦੇ ਕਤਲੇਆਮ ਪੀੜ੍ਹਤਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਕਤਲੇਆਮ ਪੀੜ੍ਹਤ ਭਲਾਈ ਬੋਰਡ ਦਾ ਗਠਨ ਹੋਵੇਗਾ
ਐਲਾਨ ਕੀਤਾ ਕਿ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਵਿਸ਼ਵਕਰਮਾ ਜੀ ਸਕਿੱਲ ਯੂਨੀਵਰਸਿਟੀ ਦੀ ਸਥਾਪਨਾ ਕਰੇਗੀ
ਲੁਧਿਆਣਾ, 5 ਨਵੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਅਕਾਲੀ ਦਲ ਵਿਧਾਨ ਸਭਾ ਦੇ ਆਉਂਦੇ ਸੈਸ਼ਨ ਦੌਰਾਨ ਮਤਾ ਪੇਸ਼ ਕਰ ਕੇ 1984 ਦੀ ਨਸਲਕੁਸ਼ੀ ਕਰਵਾਉਣ ਵਾਲੇ ਗਾਂਧੀ ਪਰਿਵਾਰ ਅਤੇ ਮੁੱਖ ਦੋਸ਼ੀਆਂ ਜਗਦੀਸ਼ ਟਾਈਟਲਰ ਤੇ ਹੋਰ ਕਾਂਗਰਸੀਆਂ ਵਿਰੁੱਧ ਕਾਰਵਾਈ ਦੀ ਮੰਗ ਕਰੇਗਾ।
ਇਥੇ 1984 ਦੇ ਸਿੱਖ ਕਤਲੇਆਮ ਦੇ ਪੀੜ੍ਹਤਾ ਨਾਲ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾÇ ਕ ਅਕਾਲੀ ਵਿਧਾਇਕ 8 ਨਵੰਬਰ ਨੂੰ ਹੋ ਰਹੇ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਵਿਚ ਮਤਾ ਪੇਸ਼ ਕਰਨਗੇ ਤੇ ਉਹਨਾਂ ਨੂੰ ਆਸ ਹੈ ਕਿ ਵਿਧਾਨ ਸਭਾ ਵਿਚ ਇਹ ਸਰਬਸੰਮਤੀ ਨਾਲ ਪਾਸ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਭਾਵੇਂ ਗਾਂਧੀ ਪਰਿਵਾਰ ਦੀ ਭੂਮਿਕਾ ਬਾਰੇ ਬਹੁਤ ਕੁਝ ਲਿਖਿਆ ਜਾ ਚੁੱਕਾ ਹੈ ਤੇ ਇਹ ਸਪਸ਼ਟ ਹੈ ਕਿ ਉਸਨੇ ਹੀ ਸਿੱਖਾਂ ਅਤੇ ਉਹਨਾਂ ਦੀਆਂ ਜਾਇਦਾਦਾਂ ’ਤੇ ਨਵੰਬਰ 1984 ਵਿਚ ਹਮਲੇ ਕਰਵਾਏ ਪਰ ਉਸਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਇਸ ਦੀ ਦਰੁੱਸਤੀ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਕਤਲੇਆਮ ਦੇ ਮੁੱਖ ਦੋਸ਼ੀਆਂ ਜਗਦੀਸ਼ ਟਾਈਟਲਰ ਤੇ ਹੋਰ ਕਾਂਗਰਸੀਆਂ ਦੀ ਗ੍ਰਿਫਤਾਰੀ ਹੋਣੀ ਚਾਹੀਦੀ ਹੈ।
ਸਰਦਾਰ ਬਾਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਕਾਂਗਰਸ ਲੀਡਰਸ਼ਿਪ ਨੂੰ ਆਖਿਆ ਕਿ ਉਹ ਕਾਂਗਰਸ ਦੀ ਸਿਖਰਲੀ ਕਮੇਟੀ ਵਿਚ ਟਾਈਟਲਰ ਦੀ ਨਿਯੁਕਤੀ ਬਾਰੇ ਆਪਣਾ ਸਟੈਂਡ ਸਪਸ਼ਟ ਕਰਨ। ਉਹਨਾਂ ਕਿਹਾ ਕਿ ਉਹ ਪੰਜਾਬੀਆਂ ਨੁੰ ਦੱਸਣ ਕਿ ਕੀ ਉਹਨਾਂ ਨੇ ਇਸ ਨਿਯੁਕਤੀ ਦੀ ਹਮਾਇਤ ਕੀਤੀ ਸੀ।
ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਨੁੰ ਇਹ ਵੀ ਆਖਿਆ ਕਿ ਉਹ ਪੈਟਰੋਲ ਅਤੇ ਡੀਜ਼ਲ ’ਤੇ 10 ਰੁਪਏ ਪ੍ਰਤੀ ਲੀਟਰ ਵੈਟ ਵਿਚ ਤੁਰੰਤ ਕਟੌਤੀ ਕਰਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਆਪ ਇਹ ਗੱਲ ਕਹੀ ਹੈ ਕਿ ਖ਼ਜ਼ਾਨੇ ਭਰੇ ਹੋਏ ਹਨ। ਉਹਨਾਂ ਕਿਹਾ ਕਿ ਜੇਕਰ ਇਹੀ ਸੱਚਾਈ ਹੈ ਤਾਂ ਫਿਰ ਸੁਬੇ ਨੁੰ ਪੈਟਰੋਲ ਅਤੇ ਡੀਜ਼ਲ ’ਤੇ ਵੈਟ ਵਿਚ ਕਟੌਤੀ ਕਰਨ ਵਿਚ ਕੋਈ ਮੁਸ਼ਕਿਲ ਨਹੀਂ ਹੋਣੀ ਚਾਹੀਦੀ ਜਿਵੇਂ ਕਿ ਕੇਂਦਰ ਸਰਕਾਰ ਤੇ ਪੰਜਾਬ ਦੇ ਗੁਆਂਢੀ ਸੂਬਿਆਂ ਸਮੇਤ ਹੋਰ ਸੁਬਾ ਸਰਕਾਰਾਂ ਨੇ ਕੀਤਾ ਹੈ।
ਸਰਦਾਰ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਕਤਲੇਆਮ ਪੀੜ੍ਹਤ ਭਲਾਈ ਬੋਰਡ ਦਾ ਗਠਨ ਕਰੇਗੀ ਜੋ 1984 ਵਿਚ ਸਿੱਖਾਂ ਦੇ ਕਤਲੇਆਮ ਮਗਰੋਂ ਪੰਜਾਬ ਆ ਕੇ ਮੁੜ ਵਸੇ ਹਨ। ਉਹਨਾਂ ਕਿਹਾ ਕਿ ਇਸ ਬੋਰਡ ਨੂੰ ਵਾਧੂ ਫੰਡ ਪ੍ਰਦਾਨ ਕੀਤੇ ਜਾਣਗੇ ਤਾਂ ਜੋ ਰਫਿਵੂਜੀਆਂ ਦੇ ਮਸਲੇ ਹੱਲ ਕੀਤੇ ਜਾ ਸਕਣ। ਉਹਨਾਂ ਨੇ ਦੰਗਾ ਪੀੜ੍ਹਤ ਐਸੋਸੀਏਸ਼ਨ ਦੇ ਪ੍ਰਧਾਨ ਸੁਰਜੀਤ ਸਿੰਘ ਨੁੰ ਭਰੋਸਾ ਦੁਆਇਆ ਕਿ ਅਗਲੀ ਸਰਕਾਰ ਉਹਨਾਂ ਨੂੰ ਮਕਾਨ ਦੇਣ ਸਮੇਤ ਉਹਨਾਂ ਦੇ ਸਾਰੇ ਮਸਲਿਆਂ ਨੁੰ ਸੰਜੀਦਗੀ ਨਾਲ ਹੱਲ ਕਰੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੀ ਹਾਜ਼ਰ ਸਨ।
ਵਿਸ਼ਵਕਰਮਾ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਸਰਦਾਰ ਬਾਦਲ ਨੇ ਐਲਾਨ ਕੀਤਾ ਕਿ ਅਗਲੀ ਅਕਾਲੀ ਦਲ ਤੇ ਬਸਪਾ ਸਰਕਾਰ ਬਾਬਾ ਵਿਸ਼ਵਕਰਮਾ ਜੀ ਦੇ ਨਾਂ ’ਤੇ ਯੂਨੀਵਰਸਿਟੀ ਸਥਾਪਿਤ ਕਰੇਗੀ ਜਿਸ ਵਿਚ ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਦੇ ਕੇ ਉਹਨਾਂ ਨੂੰ ਇੰਡਸਟਰੀ ਸੈਕਟਰ ਦੇ ਯੋਗ ਬਣਾਇਆ ਜਾਵੇਗਾ।
ਜਦੋਂ ਉਹਨਾਂ ਤੋਂ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਬਾਰੇ ਪੁੱਛਿਆ ਗਿਆ ਤਾਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਿੱਧੂ ਇਕ ਮਿਸਗਾਈਡਡ ਮਿਜ਼ਾਈ ਹੈ ਜਿਸ ’ਤੇ ਵਿਸਾਹ ਨਹੀਂ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਕੋਈ ਵੀ ਸਿੱਧੂ ’ਤੇ ਵਿਸ਼ਵਾਸ ਨਹੀਂ ਕਰ ਸਕਦਾ। ਜਦੋਂ ਉਹਨਾਂ ਤੋਂ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਬਾਰੇ ਪੁੱਛਿਆ ਗਿਆ ਤਾਂ ਸਰਦਾਰ ਬਾਦਲ ਨੇ ਕਿਹਾ ਕਿ ਰਾਜਾ ਵੜਿੰਗ ਅਕਾਲੀ ਆਗੂਆਂ ਦੇ ਖਿਲਾਫ ਬਦਲਾਖੋਰੀ ਦੀ ਨੀਤੀ ਨਾਲ ਕੰਮ ਕਰ ਰਹੇ ਹਨ ਕਿਉਂਕਿ ਉਹਨਾਂ ਨੇ ਕਿਸੇ ਵੀ ਕਾਂਗਰਸੀ ਬੱਸ ਅਪਰੇਟਰ ਦੇ ਖਿਲਾਫ ਕਾਰਵਾਈ ਨਹੀਂ ਕੀਤੀ।
ਸਰਦਾਰ ਬਾਦਲ ਨੇ ਗੁਰਦੁਆਰਾ ਸ੍ਰੀ ਸਿੰਘ ਸਭਾ ਡੁਗਰੀ ਵਿਚ ਪਾਠ ਸਮਾਗਮ ਵਿਚ ਵੀ ਸ਼ਮੂਲੀਅਤ ਕੀਤੀ। ਦਿਨ ਵੇਲੇ ਉਹਨਾਂ ਨੇ ਸ਼ਹਿਰ ਵਿਚ ਵੱਖ ਵੱਖ ਥਾਈਂ ਵਿਸ਼ਵਕਰਮਾ ਦਿਵਸ ਸਮਾਗਮਾਂ ਵਿਚ ਸ਼ਮੂਲੀਅਮ ਕੀਤੀ।
ਸਰਦਾਰ ਬਾਦਲ ਨੇ ਲੁਧਿਆਣਾ ਦੇ ਉਦਯੋਗਪਤੀ ਗੁਰਮੀਤ ਸਿੰਘ ਕਲਾਰ ਨੁੰ ਅਕਾਲੀ ਦਲ ਦੇ ਪ੍ਰਧਾਨ ਨਾਲ ਸਨਅੱਤੀ ਮਾਮਲਿਆਂ ’ਤੇ ਸਲਾਹਕਾਰ ਵੀ ਨਿਯੁਕਤ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮਹੇਸ਼ਇੰਦਰ ਸਿੰਘ ਗਰੇਵਾਲ, ਹਰੀਸ਼ ਰਾਏ ਢਾਂਡਾ, ਹੀਰਾ ਸਿੰਘ ਗਾਬੜ੍ਹੀਆ, ਗੁਰਮੀਤ ਸਿੰ ਕੁਲਾਰ, ਹਰੀ ਸਿੰਘ ਪ੍ਰੀਤ ਤੇ ਵਿਜੇ ਦਾਨਵ ਵੀ ਮੌਜੂਦ ਸਨ।

Exit mobile version