ਸਕੂਲ ਸਿੱਖਿਆ ਵਿਭਾਗ ਪੰਜਾਬ ਦੀ ਨਵੀਂ ਕਿਸਮਤ ਲਿਖਣ ਵਾਲਾ ਵਿਭਾਗ ਬਣੇਗਾ: ਹਰਜੋਤ ਬੈਂਸ


ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਕੂਲ ਸਿੱਖਿਆ ਵਿਭਾਗ ਨੂੰ ਪੰਜਾਬ ਦੀ ਨਵੀਂ ਕਿਸਮਤ ਲਿਖਣ ਵਾਲਾ ਵਿਭਾਗ ਬਣਾਏਗੀ। ਇਹ ਪ੍ਰਗਟਾਵਾ ਅੱਜ ਇੱਥੇ ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਦੇ 5 ਮਹੀਨਿਆਂ ਦੇ ਕਾਰਜਕਾਲ ਬਾਰੇ ਜਾਣਕਾਰੀ ਦਿੰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਵਿੱਚ ਜਲਦੀ ਹੀ ਵੱਡੇ ਪੱਧਰ ’ਤੇ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਨਾਲ ਪੜ੍ਹੇ-ਲਿਖੇ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਸਕੂਲੀ ਸਿੱਖਿਆ ਵਿੱਚ ਸੁਧਾਰ ਲਿਆਉਣ ਦੇ ਉਦੇਸ਼ ਨਾਲ ਪੰਜਾਬ ਰਾਜ ਦੇ 19123 ਸਕੂਲਾਂ ਦਾ ਵਿਸਥਾਰਤ ਸਰਵੇਖਣ ਕੀਤਾ ਜਾ ਰਿਹਾ ਹੈ ਤਾਂ ਜੋ ਸਰਕਾਰ ਨੂੰ ਸਕੂਲਾਂ ਦੀ ਸਹੀ ਹਾਲਤ ਬਾਰੇ ਜਾਣਕਾਰੀ ਮਿਲ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਵਿੱਚ 100 ਸਕੂਲ ਆਫ਼ ਐਮੀਨੈਂਸ ਸਥਾਪਿਤ ਕੀਤੇ ਜਾਣਗੇ।

ਇਹ ਵੀ ਪੜ੍ਹੋ- ਰਾਕੇਸ਼ ਝੁਨਝੁਨਵਾਲਾ ਦੀ ‘ਆਖਰੀ ਇੱਛਾ’ ਪੂਰੀ ਹੋਈ! ਇਸ ਕੰਪਨੀ ‘ਚ ਹਿੱਸੇਦਾਰੀ ਖਰੀਦੀ ਹੈ

ਬੈਂਸ ਨੇ ਕਿਹਾ ਕਿ ਸੂਬੇ ਵਿੱਚ ਪਹਿਲੀ ਵਾਰ ਕਰੱਸ਼ਰ ਇੰਡਸਟਰੀ ਲਈ ਨੀਤੀ ਲਿਆਂਦੀ ਗਈ ਹੈ। ਇਸ ਤੋਂ ਇਲਾਵਾ ਰੇਤ ਦੇ ਨਾਲ-ਨਾਲ ਬੱਜਰੀ ਦੀ ਕੀਮਤ ਵੀ ਤੈਅ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਹਿਲੀ ਵਾਰ ਮਾਈਨਿੰਗ ਖੇਤਰਾਂ ਦੇ ਡੀ. ਐਸ.ਆਰ.ਏ ਸਰਵੇ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ 19 ਮਾਰਚ 2022 ਤੋਂ ਹੁਣ ਤੱਕ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਵਿਰੁੱਧ 328 ਕੇਸ ਦਰਜ ਕੀਤੇ ਗਏ ਹਨ ਅਤੇ 15 ਅਪ੍ਰੈਲ 2022 ਤੋਂ ਹੁਣ ਤੱਕ 298 ਵਾਹਨ ਜ਼ਬਤ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 3 ਕਰੈਸ਼ਰ ਸੀਲ ਕੀਤੇ ਜਾ ਚੁੱਕੇ ਹਨ ਅਤੇ 89 ਆਰ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ। ਬੈਂਸ ਨੇ ਕਿਹਾ ਹੈ ਕਿ ਅਸੀਂ ਨਾ ਸਿਰਫ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸਿਆ ਹੈ, ਸਗੋਂ ਵਿਭਾਗ ਦੇ ਅਧਿਕਾਰੀਆਂ ਖਿਲਾਫ ਵੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 5 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਦਕਿ 21 ਨੂੰ ਚਾਰਜਸ਼ੀਟ ਅਤੇ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ-ਨਿਊਜ਼ੀਲੈਂਡ ਦੀ ਆਬਾਦੀ ਵਿੱਚ ਗਿਰਾਵਟ: ਨਿਊਜ਼ੀਲੈਂਡ ਦੀ ਆਬਾਦੀ ਵਿੱਚ ਵਾਧਾ 1986 ਤੋਂ ਬਾਅਦ ਸਭ ਤੋਂ ਘੱਟ

Leave a Reply

Your email address will not be published. Required fields are marked *