ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਜਲਦ ਤੋਂ ਜਲਦ ਰਿਹਾਅ ਕੀਤਾ ਜਾਵੇ-ਸਿੱਖ ਆਗੂ _ਕੈਪਟਨ ਅਮਰਿੰਦਰ ਸਿੰਘ ਕੇਂਦਰ ਸਰਕਾਰ ਨਾਲ ਗੱਲ ਕਰਕੇ ਇਸ ਨੂੰ ਯਕੀਨੀ ਬਣਾਉਣਗੇ-ਪੀ.ਐਲ.ਸੀ. ਕੇਂਦਰ ਸਰਕਾਰ ਆਪਣੀ ਸਜ਼ਾ ਪੂਰੀ ਕਰ ਚੁੱਕੇ ਸਿੰਘਾਂ (ਬੰਦੀ ਸਿੰਘਾਂ) ਨੂੰ ਜਲਦੀ ਤੋਂ ਜਲਦੀ ਰਿਹਾਅ ਕਰੇ। ਇਸ ਸਬੰਧੀ ਉਹਨਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਨੂੰ ਅਪੀਲ ਕੀਤੀ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਅਤੇ ਪੰਜਾਬ ਦੇ ਹੋਰ ਮਸਲਿਆਂ ਦੇ ਸਬੰਧ ਵਿੱਚ ਪੰਜਾਬ ਨੂੰ ਬਣਦਾ ਇਨਸਾਫ ਦਿਵਾਇਆ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਅਸੀਂ ਅਜੋਕੇ ਸਮੇਂ ‘ਤੇ ਨਜ਼ਰ ਮਾਰਦੇ ਹਾਂ ਕਿ ਸਾਡੇ ਸਿੱਖ ਜਿਹੜੇ 30-40 ਸਾਲਾਂ ਤੋਂ ਜੇਲ੍ਹਾਂ ‘ਚ ਬੈਠੇ ਹਨ, ਜੋ ਆਪਣੀਆਂ ਨਿਰਧਾਰਤ ਸਜ਼ਾਵਾਂ ਵੀ ਪੂਰੀਆਂ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਸ੍ਰੀ ਹਰਗੋਬਿੰਦ ਸਾਹਿਬ ਨੇ ਆਪਣੇ ਨਾਲ 52 ਹਿੰਦੂ ਰਾਜਿਆਂ ਨੂੰ ਰਿਹਾਅ ਕਰਵਾਇਆ ਪਰ ਅੱਜ ਕੋਈ ਵੀ ਸਰਕਾਰ ਗੁਰੂ ਹਰਗੋਬਿੰਦ ਸਾਹਿਬ ਦੇ ਸਿੱਖਾਂ ਨੂੰ ਰਿਹਾਅ ਕਰਨ ਲਈ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਅਤੇ ਹੋਰ ਘੱਟ ਗਿਣਤੀਆਂ ਨਾਲ ਸਬੰਧਤ ਕੈਦੀ ਜੋ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ ਅਤੇ ਸਜ਼ਾ ਦੌਰਾਨ ਅਨੁਸ਼ਾਸਨਹੀਣ ਹੋ ਚੁੱਕੇ ਹਨ, ਨੂੰ ਪਹਿਲ ਦੇ ਆਧਾਰ ’ਤੇ ਰਿਹਾਅ ਕੀਤਾ ਜਾਵੇ। ਇਸ ਮੌਕੇ ਨਰਿੰਦਰ ਸਿੰਘ ਸਹਿਗਲ, ਤਰਵਿੰਦਰ ਸਿੰਘ ਲੱਕੀ, ਇੰਦਰਜੀਤ ਸਿੰਘ ਟੋਨੀ ਬਿੰਦਰਾ, ਹਰਮੀਤ ਸਿੰਘ ਠੁਕਰਾਲ, ਰਵਿੰਦਰਪਾਲ ਸਿੰਘ ਸਵੀਟੀ, ਸੁਰਿੰਦਰ ਪਾਲ ਸਿੰਘ ਵਾਲੀਆ, ਤੇਜਿੰਦਰ ਸਿੰਘ ਸੋਢੀ, ਜਥੇਦਾਰ ਪੰਕਜ ਜੀਤ ਸਿੰਘ (ਸੰਨੀ ਲਾਂਬਾ), ਹਰਦੇਵ ਸਿੰਘ ਬੱਲੀ ਨੇ ਸਾਂਝੇ ਤੌਰ ‘ਤੇ ਕਿਹਾ ਕਿ ਸ. ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਪਹਿਲਾਂ ਵੀ ਇਹ ਮੁੱਦਾ ਉਠਾਉਂਦੇ ਰਹੇ ਹਨ ਅਤੇ ਸਾਨੂੰ ਯਕੀਨ ਹੈ ਕਿ ਉਹ ਇੱਕ ਵਾਰ ਫਿਰ ਕੇਂਦਰ ਸਰਕਾਰ ਨਾਲ ਗੱਲ ਕਰਕੇ ਇਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਯਕੀਨੀ ਬਣਾਉਣਗੇ।