ਸਟੇਟ ਹਿਊਮਨ ਰਾਈਟਸ ਏਆਈਜੀ ਮਾਲਵਿੰਦਰ ਗ੍ਰਿਫਤਾਰ, ਅਧਿਕਾਰੀਆਂ ਨਾਲ ਦੁਰਵਿਵਹਾਰ ਅਤੇ ਧੱਕਾ ਕਰਨ ਦੇ ਦੋਸ਼


ਪੰਜਾਬ ਪੁਲਿਸ ਦੇ ਵਧੀਕ ਇੰਸਪੈਕਟਰ ਜਨਰਲ ਆਫ਼ ਪੁਲਿਸ (ਏਆਈਜੀ) ਮਨੁੱਖੀ ਅਧਿਕਾਰ ਮਾਲਵਿੰਦਰ ਸਿੰਘ ਸਿੱਧੂ ਨੂੰ ਮੁਹਾਲੀ ਪੁਲਿਸ ਨੇ ਬੁੱਧਵਾਰ ਦੇਰ ਸ਼ਾਮ ਵਿਜੀਲੈਂਸ ਹੈੱਡਕੁਆਰਟਰ ਤੋਂ ਗ੍ਰਿਫਤਾਰ ਕੀਤਾ ਹੈ। ਉਸ ‘ਤੇ ਵਿਜੀਲੈਂਸ ਹੈੱਡਕੁਆਰਟਰ ਵਿਖੇ ਅਧਿਕਾਰੀਆਂ ਨਾਲ ਦੁਰਵਿਵਹਾਰ ਕਰਨ ਅਤੇ ਧੱਕਾ-ਮੁੱਕੀ ਕਰਕੇ ਸਰਕਾਰੀ ਕੰਮ ਵਿਚ ਰੁਕਾਵਟ ਪਾਉਣ ਦਾ ਦੋਸ਼ ਹੈ। ਉਨ੍ਹਾਂ ਕੁਝ ਦਸਤਾਵੇਜ਼ਾਂ ਨੂੰ ਵੀ ਨੁਕਸਾਨ ਪਹੁੰਚਾਇਆ।
ਐਸਐਸਪੀ ਮੁਹਾਲੀ ਡਾ. ਸੰਦੀਪ ਗਰਗ ਨੇ ਦੱਸਿਆ ਕਿ ਵਿਜੀਲੈਂਸ ਦੇ ਡੀਐਸਪੀ ਵਰਿੰਦਰ ਸਿੰਘ ਦੀ ਸ਼ਿਕਾਇਤ ’ਤੇ ਫੇਜ਼-8 ਵਿੱਚ ਏਆਈਜੀ ਖ਼ਿਲਾਫ਼ ਆਈਪੀਸੀ ਦੀ ਧਾਰਾ 353  ਅਤੇ 183), 323  ਅਤੇ 506  ਜਾਨ ਤੋਂ ਮਾਰਨ ਦੀ ਧਮਕੀ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਦੂਜੇ ਪਾਸੇ ਇਸ ਤੋਂ ਪਹਿਲਾਂ ਉਨ੍ਹਾਂ ਦੀ ਪਤਨੀ ਅਤੇ ਬੱਚਿਆਂ ਨੇ ਹੈੱਡਕੁਆਰਟਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਦਾ ਇਲਜ਼ਾਮ ਸੀ ਕਿ ਏਆਈਜੀ ਨੂੰ ਸਵੇਰੇ ਪੁੱਛਗਿੱਛ ਲਈ ਬੁਲਾਇਆ ਗਿਆ ਅਤੇ ਸ਼ਾਮ ਤੱਕ ਰਿਹਾਅ ਨਹੀਂ ਕੀਤਾ ਗਿਆ। ਉਨ੍ਹਾਂ ਦੇ ਫੋਨ ਵੀ ਬੰਦ ਰਹੇ। ਉਨ੍ਹਾਂ ਕਿਹਾ ਕਿ ਏਆਈਜੀ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਵਿਜੀਲੈਂਸ ਬਿਊਰੋ ਲੰਬੇ ਸਮੇਂ ਤੋਂ ਏਆਈਜੀ ਮਾਲਵਿੰਦਰ ਸਿੰਘ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਅਤੇ ਫਿਰੌਤੀ ਨਾਲ ਸਬੰਧਤ ਸ਼ਿਕਾਇਤਾਂ ਦੀ ਜਾਂਚ ਕਰ ਰਿਹਾ ਸੀ। ਬੁੱਧਵਾਰ ਨੂੰ ਵਿਜੀਲੈਂਸ ਨੇ ਉਸ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਜਦੋਂ ਏਆਈਜੀ ਵਿਜੀਲੈਂਸ ਹੈੱਡਕੁਆਰਟਰ ਪੁੱਜੇ ਤਾਂ ਉਥੇ ਤਾਇਨਾਤ ਅਧਿਕਾਰੀਆਂ ਨੇ ਕਿਹਾ ਕਿ ਉਹ ਪੁੱਛ-ਪੜਤਾਲ ਦੌਰਾਨ ਫ਼ੋਨ ਆਪਣੇ ਨਾਲ ਨਹੀਂ ਲੈ ਸਕਦਾ, ਹਾਲਾਂਕਿ ਉਨ੍ਹਾਂ ਕੋਲ ਦੋ ਫ਼ੋਨ ਸਨ। ਇਹ ਸੁਣ ਕੇ ਏਆਈਜੀ ਉਨ੍ਹਾਂ ਅਫ਼ਸਰਾਂ ’ਤੇ ਗੁੱਸੇ ਵਿੱਚ ਆ ਗਏ। ਉਨ੍ਹਾਂ ਦਲੀਲ ਦਿੱਤੀ ਕਿ ਉਹ ਐਸਐਸਪੀ ਪੱਧਰ ਦਾ ਅਧਿਕਾਰੀ ਹੈ। ਜਾਂਚ ਦੌਰਾਨ ਉਹ ਫੋਨ ਆਪਣੇ ਨਾਲ ਲੈ ਜਾ ਸਕਦਾ ਹੈ ਪਰ ਵਿਜੀਲੈਂਸ ਅਧਿਕਾਰੀ ਅੜੇ ਰਹੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਜਾਂਚ ਪ੍ਰਭਾਵਿਤ ਹੋਵੇਗੀ। ਇਸ ਦੌਰਾਨ ਕਾਫੀ ਦੇਰ ਤੱਕ ਮਾਹੌਲ ਗਰਮ ਰਿਹਾ। ਸਥਿਤੀ ਧੱਕਾ-ਮੁੱਕੀ ਅਤੇ ਗਾਲ੍ਹਾਂ ਤੱਕ ਪਹੁੰਚ ਗਈ।
ਪੁੱਛਗਿੱਛ ਦੌਰਾਨ ਵਿਜੀਲੈਂਸ ਅਧਿਕਾਰੀਆਂ ਨੂੰ ਸ਼ੱਕ ਹੋਇਆ ਕਿ ਉਨ੍ਹਾਂ ਕੋਲ ਇਕ ਹੋਰ ਫੋਨ ਹੈ ਤੇ ਉਹ ਜਾਂਚ ’ਚ ਪੁੱਛੇ ਗਏ ਸਵਾਲਾਂ ਨੂੰ ਰਿਕਾਰਡ ਕਰ ਕੇ ਕਿਸੇ ਦੂਜੇ ਨੂੰ ਭੇਜ ਰਹੇ ਹਨ। ਅਧਿਕਾਰੀਆਂ ਨੇ ਫੋਨ ਮੰਗਿਆ ਤਾਂ ਉਨ੍ਹਾਂ ਨੇ ਹੱਥੋਪਾਈ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਮੌਕੇ ’ਤੇ ਪੁਲਿਸ ਬਣਾ ਕੇ ਉਨ੍ਹਾਂ ਦੀ ਤਲਾਸ਼ੀ ਲਈ ਗਈ। ਇਸ ਦੌਰਾਨ ਉਨ੍ਹਾਂ ਦੇ ਅੰਡਰਵੀਅਰ ’ਚੋਂ ਰਿਕਾਰਡਰ ਬਰਾਮਦ ਹੋਇਆ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *