ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਨਾਲ ਸਬੰਧਤ ਫ਼ੌਜੀ ਜਵਾਨ ਰਮੇਸ਼ ਲਾਲ ਸਮੇਤ 9 ਜਵਾਨਾਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ


ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੱਦਾਖ ਦੇ ਲੇਹ ਜ਼ਿਲੇ ‘ਚ ਭਾਰਤੀ ਫ਼ੌਜ ਦੀ ਗੱਡੀ ਡੂੰਘੀ ਖੱਡ ’ਚ ਡਿੱਗਣ ਨਾਲ 9 ਫ਼ੌਜੀ ਜਵਾਨਾਂ ਦੀ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ. ਸੰਧਵਾਂ ਨੇ ਇਸ ਦੁਰਘਟਨਾ ‘ਤੇ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਹਲਾਕ ਹੋਏ ਇਨ੍ਹਾਂ ਫ਼ੌਜੀ ਜਵਾਨਾਂ ‘ਚ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਸਿਰਸੜੀ ਦਾ ਵਸਨੀਕ ਜੇ.ਸੀ.ਓ ਰਮੇਸ਼ ਲਾਲ (41) ਪੁੱਤਰ ਸਵਰਗੀ ਪ੍ਰੇਮ ਸਿੰਘ ਵੀ ਸ਼ਾਮਲ ਹੈ।
ਯੂਨੀਅਨ ਨੇ ਲਾਇਆ ਧਰਨਾ, ਪੁਲਿਸ ਨੇ ਸੱਦ ਲਏ ਥਾਣੇ, ਹੁਣ ਰੋਡ ਹੋਣਗੇ ਜਾਂਮ! | D5 Channel Punjabi
ਉਨ੍ਹਾਂ ਦੱਸਿਆ ਕਿ ਰਮੇਸ਼ ਲਾਲ 24 ਸਾਲ ਪਹਿਲਾਂ ਭਾਰਤੀ ਫ਼ੌਜ ’ਚ ਭਰਤੀ ਹੋਇਆ ਸੀ। ਉਨ੍ਹਾਂ ਕਿਹਾ ਕਿ ਉਹ ਫੌਜੀ ਜਵਾਨ ਦੇ ਪਰਿਵਾਰ ਦੇ ਦੁੱਖ ‘ਚ ਸ਼ਰੀਕ ਹਨ। ਉਨ੍ਹਾਂ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *