ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।


ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਸ਼ੋਕ ਸੰਦੇਸ਼ ਵਿੱਚ ਸਪੀਕਰ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਸਿੱਖ ਅਤੇ ਪੰਜਾਬ ਦੀ ਸਿਆਸਤ ਵਿੱਚ ਲੰਮੇ ਸਮੇਂ ਤੱਕ ਅਹਿਮ ਭੂਮਿਕਾ ਨਿਭਾਈ ਹੈ। ਕਰਲੋ ਘਿਓ ਦਾ ਭਾਂਡਾ! ਮੋਦੀ ਦੇ ਨਾਂ ‘ਤੇ ਰੱਖਿਆ ਗਿਆ ਇਤਿਹਾਸਕ ਗੁਰਦੁਆਰਾ ਸਾਹਿਬ! ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਖੇਤਰੀ ਪਾਰਟੀ ਵਜੋਂ ਅਹਿਮ ਸਥਾਨ ਦਿਵਾਉਣ ਵਿੱਚ ਉਨ੍ਹਾਂ ਦਾ ਯੋਗਦਾਨ ਅਤੇ ਕਈ ਉਤਰਾਅ-ਚੜ੍ਹਾਅ ਦਰਮਿਆਨ ਉਨ੍ਹਾਂ ਦੀ ਅਗਵਾਈ ਵਾਲੀ ਭੂਮਿਕਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਬਾਦਲ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪਰਿਵਾਰ ਨੂੰ ਇਹ ਵੱਡਾ ਘਾਟਾ ਸਹਿਣ ਦਾ ਬਲ ਬਖਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *