ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਦੇ ਨਵ-ਨਿਯੁਕਤ ਚੇਅਰਮੈਨਾਂ ਨਾਲ ਕੀਤੀ ਮੀਟਿੰਗ


ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਦੇ ਨਵ-ਨਿਯੁਕਤ ਚੇਅਰਮੈਨਾਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੂੰ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੌਂਪੀ ਗਈ ਜ਼ਿੰਮੇਵਾਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਦੀ ਅਪੀਲ ਕੀਤੀ। ਵਿਧਾਨ ਸਭਾ ਦੇ ਕਮੇਟੀ ਰੂਮ ਵਿੱਚ ਮੀਟਿੰਗ ਦੌਰਾਨ ਸ. ਸੰਧਵਾਂ ਨੇ ਨਵ-ਨਿਯੁਕਤ ਚੇਅਰਮੈਨਾਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਸਾਰੀਆਂ ਕਮੇਟੀਆਂ ਵਿਧਾਨ ਸਭਾ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਨੂੰ ਯਕੀਨੀ ਬਣਾਉਣਗੀਆਂ ਤਾਂ ਜੋ ਜਵਾਬਦੇਹੀ ਪ੍ਰਣਾਲੀ ਨੂੰ ਹੋਰ ਮਜਬੂਤ ਬਣਾਇਆ ਜਾ ਸਕੇ। ਕੇਂਦਰ ਦਾ ਵੱਡਾ ਫੈਸਲਾ, ਪਾਣੀਆਂ ‘ਤੇ ਹੁਣ ਹਿਮਾਚਲ ਦੀ ਮਰਜ਼ੀ! CM ਮਾਨ ਦਾ PM ਮੋਦੀ ਨੂੰ ਪੱਤਰ | ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਕਮੇਟੀਆਂ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਹਿਮ ਰੋਲ ਅਦਾ ਕਰਦੀਆਂ ਹਨ। ਇਸ ਲਈ ਕਮੇਟੀਆਂ ਦੀਆਂ ਲਗਾਤਾਰ ਮੀਟਿੰਗਾਂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਨਾਲ ਹੀ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਅਹੁਦੇਦਾਰ ਕਮੇਟੀਆਂ ਦੀਆਂ ਮੀਟਿੰਗਾਂ ਵਿੱਚ ਲਗਾਤਾਰ ਹਾਜ਼ਰੀ ਭਰਦੇ ਰਹਿਣ। ਉਨ੍ਹਾਂ ਵੱਖ-ਵੱਖ ਕਮੇਟੀਆਂ ਵਿੱਚ ਤਾਇਨਾਤ ਸਟਾਫ਼ ਨੂੰ ਵੀ ਹਦਾਇਤ ਕੀਤੀ ਕਿ ਉਹ ਮੀਟਿੰਗਾਂ ਸਬੰਧੀ ਕਮੇਟੀ ਦੇ ਚੇਅਰਮੈਨ ਅਤੇ ਮੈਂਬਰਾਂ ਦਾ ਵੱਧ ਤੋਂ ਵੱਧ ਸਹਿਯੋਗ ਕਰਨ ਅਤੇ ਉਨ੍ਹਾਂ ਨੂੰ ਵਿਧਾਨ ਸਭਾ ਦੀਆਂ ਕਮੇਟੀਆਂ ਦੇ ਕੰਮਕਾਜ ਦੇ ਨਿਯਮਾਂ ਤੋਂ ਜਾਣੂ ਕਰਵਾਉਣ। ਵੱਖ-ਵੱਖ ਕਮੇਟੀਆਂ ਦੇ ਨਵ-ਨਿਯੁਕਤ ਚੇਅਰਮੈਨਾਂ ਨੇ ਸਪੀਕਰ ਨੂੰ ਭਰੋਸਾ ਦਿੱਤਾ ਕਿ ਉਹ ਕਮੇਟੀਆਂ ਦਾ ਕੰਮ ਸੁਚੱਜੇ ਢੰਗ ਨਾਲ ਕਰਨਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *