ਅੰਮ੍ਰਿਤਸਰ, 24 ਅਗਸਤ, 2024 – ਇੱਕ ਐਨ.ਆਰ.ਆਈ ਵੱਲੋਂ ਇੱਕ ਐਨ.ਆਰ.ਆਈ ਦੇ ਘਰ ਵਿੱਚ ਦਾਖਲ ਹੋ ਕੇ ਗੋਲੀ ਚਲਾਉਣ ਦੇ ਮਾਮਲੇ ਵਿੱਚ ਅੱਜ ਤੜਕੇ ਵਿਸ਼ੇਸ਼ ਡੀਜੀਪੀ ਰਜਿੰਦਰ ਢੋਕੇ ਪੀੜਤ ਦੇ ਘਰ ਪਹੁੰਚੇ। ਮੀਟਿੰਗ ਤੋਂ ਬਾਅਦ ਵਿਸ਼ੇਸ਼ ਡੀਜੇਪੀ ਰਜਿੰਦਰ ਢੋਕੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਪੂਰੇ ਮਾਮਲੇ ਵਿੱਚ ਹਮਲਾਵਰਾਂ ਦੀ ਪਛਾਣ ਕਰ ਲਈ ਗਈ ਹੈ। ਦੋਵੇਂ ਨੌਜਵਾਨ ਅਪਰਾਧਿਕ ਪਿਛੋਕੜ ਵਾਲੇ ਹਨ, ਜਿਨ੍ਹਾਂ ਵਿੱਚੋਂ ਇੱਕ ਖ਼ਿਲਾਫ਼ 10 ਅਤੇ ਦੂਜੇ ਖ਼ਿਲਾਫ਼ ਪੰਜ ਕੇਸ ਦਰਜ ਹਨ। ਇੱਕ ਨੌਜਵਾਨ ਜਲੰਧਰ ਅਤੇ ਦੂਜਾ ਕਪੂਰਥਲੇ ਦਾ ਰਹਿਣ ਵਾਲਾ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਅੰਮ੍ਰਿਤਸਰ ਪੁਲੀਸ ਨੇ ਇਸ ਮਾਮਲੇ ਵਿੱਚ ਪੰਜ ਵਿਅਕਤੀਆਂ ਖ਼ਿਲਾਫ਼ ਪਹਿਲਾਂ ਹੀ ਕੇਸ ਦਰਜ ਕਰ ਲਿਆ ਹੈ। ਅੱਜ ਸਵੇਰੇ ਪਿੰਡ ਦੋਬੁਰਜੀ ਦੇ ਇੱਕ ਐਨਆਰਆਈ ਪਰਿਵਾਰ ਸੁਖਚੈਨ ਸਿੰਘ ਦੇ ਘਰ ਦੋ ਨੌਜਵਾਨ ਦਾਖਲ ਹੋਏ ਅਤੇ ਉਨ੍ਹਾਂ ’ਤੇ ਗੋਲੀਆਂ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਸੁਖਚੈਨ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਵੀ ਇਲਾਜ ਲਈ ਨਿੱਜੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ | ਇਸ ਹਮਲੇ ਨੂੰ ਲੈ ਕੇ ਪੰਜਾਬ ਭਰ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਇਸ ਵਿਰੁੱਧ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਜਿਸ ਦੇ ਚਲਦਿਆਂ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੀ ਇਸ ਸਬੰਧੀ ਪੁਲਿਸ ਕਮਿਸ਼ਨਰ ਅਤੇ ਡੀਜੀਪੀ ਨੂੰ ਆਦੇਸ਼ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਇਸ ਘਟਨਾ ਸਬੰਧੀ ਸਪੈਸ਼ਲ ਡੀਜੀਪੀ ਰਜਿੰਦਰ ਢੋਕੇ ਨੇ ਐਨਆਰਆਈ ਪੀੜਤ ਪਰਿਵਾਰ ਦੇ ਘਰ ਪਹੁੰਚ ਕੇ ਉਨ੍ਹਾਂ ਦਾ ਹੌਸਲਾ ਵਧਾਇਆ ਅਤੇ ਭਰੋਸਾ ਦਿੱਤਾ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕਰ ਲਿਆ ਜਾਵੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।