Site icon Geo Punjab

ਸਮਰ ਕੈਂਪਾਂ ਲਈ ਸਕੂਲਾਂ ਨੂੰ 5 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ: ਹਰਜੋਤ ਸਿੰਘ ਬੈਂਸ


ਹਰਜੋਤ ਸਿੰਘ ਬੈਂਸ ਚੰਡੀਗੜ੍ਹ: ਸੂਬੇ ਦੇ ਸਰਕਾਰੀ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ 3 ਜੁਲਾਈ ਤੋਂ 15 ਜੁਲਾਈ 2023 ਤੱਕ ਲਗਾਏ ਜਾ ਰਹੇ ਸਮਰ ਕੈਂਪ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ। ਸ: ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਹਿਲੀ ਵਾਰ ਨਿਵੇਕਲੀ ਪਹਿਲ ਕਰਦਿਆਂ ਸਮੂਹ ਸਰਕਾਰੀ ਸਕੂਲਾਂ ਵਿੱਚ ਸਮਰ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਸਮਰ ਕੈਂਪਾਂ ਲਈ ਸਰਕਾਰ ਵੱਲੋਂ ਪੰਜ ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਰਾਸ਼ੀ ਨਾਲ ਸਕੂਲ ਮੁਖੀ ਵਿਦਿਆਰਥੀਆਂ ਨੂੰ ਗਤੀਵਿਧੀਆਂ ਲਈ ਸਮੱਗਰੀ ਲੈ ਕੇ ਜਾਵੇਗਾ। ਕਿਸਾਨਾਂ ਲਈ CM ਮਾਨ ਦਾ ਐਲਾਨ ! ਕਰਜ਼ੇ ਬਾਰੇ ਵੱਡੀ ਗੱਲ! ਸਿੱਖਿਆ ਮੰਤਰੀ ਸ: ਬੈਂਸ ਨੇ ਦੱਸਿਆ ਕਿ ਸਮਰ ਕੈਂਪ ਵਿੱਚ ਬੱਚਿਆਂ ਨੂੰ ਬੌਧਿਕ ਗਤੀਵਿਧੀਆਂ, ਸਿਹਤ ਸੰਭਾਲ, ਖੇਡਾਂ, ਆਰਟ ਕਰਾਫਟ, ਮੌਲਿਕ ਕਦਰਾਂ-ਕੀਮਤਾਂ, ਗਣਿਤ, ਵਾਤਾਵਰਨ ਸਿੱਖਿਆ ਅਤੇ ਭਾਸ਼ਾ ਦੇ ਹੁਨਰ ਨਾਲ ਸਬੰਧਤ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਸ: ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਉਹ ਖੁਦ ਵੀ ਇਨ੍ਹਾਂ ਸਮਰ ਕੈਂਪਾਂ ਨਾਲ ਨੇੜਿਓਂ ਜੁੜੇ ਰਹਿਣਗੇ ਅਤੇ ਸਮਰ ਕੈਂਪਾਂ ਵਿਚ ਹਾਜ਼ਰੀ ਭਰ ਕੇ ਵਿਦਿਆਰਥੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕਰਨਗੇ | ਸ: ਬੈਂਸ ਨੇ ਦੱਸਿਆ ਕਿ ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਬੱਚਿਆਂ ਨੂੰ ਆਮ ਦਿਨਾਂ ਵਾਂਗ ਪੜ੍ਹਾਇਆ ਜਾਵੇਗਾ | ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version