ਚੰਡੀਗੜ੍ਹ: ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਕ ਪੱਤਰ ਜਾਰੀ ਕਰਕੇ ਸੂਬੇ ਦੀਆਂ ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਹਦਾਇਤ ਕੀਤੀ ਹੈ ਕਿ ਵਜ਼ੀਫੇ ਨਾ ਮਿਲਣ ਕਾਰਨ ਕਿਸੇ ਵੀ ਵਿਦਿਆਰਥੀ ਨੂੰ ਪੇਪਰ ਦੇਣ ਤੋਂ ਨਾ ਰੋਕਿਆ ਜਾਵੇ। ਸ: ਬੈਂਸ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਕੁਝ ਨਿੱਜੀ ਅਤੇ ਸਰਕਾਰੀ ਸੰਸਥਾਵਾਂ ਨੇ ਵਜ਼ੀਫ਼ਾ ਨਾ ਮਿਲਣ ਕਾਰਨ ਵਿਦਿਆਰਥੀਆਂ ਨੂੰ ਪੇਪਰ ਦੇਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਹੈ | ਸਰਕਾਰ ਨੂੰ ਨੋਟਿਸ ਜਾਰੀ, ਕੈਨੇਡੀਅਨ ਨਹੀਂ ਹੋਣਗੇ ਡਿਪੋਰਟ! ਮੀਟਿੰਗ ਵਿੱਚ ਵੱਡਾ ਹੰਗਾਮਾ ਹੋਇਆ D5 Channel Punjabi ਤਕਨੀਕੀ ਸਿੱਖਿਆ ਮੰਤਰੀ ਨੇ ਵਧੀਕ ਮੁੱਖ ਸਕੱਤਰ, ਤਕਨੀਕੀ ਸਿੱਖਿਆ ਅਤੇ ਪ੍ਰਮੁੱਖ ਸਕੱਤਰ, ਉਚੇਰੀ ਸਿੱਖਿਆ ਨੂੰ ਪੱਤਰ ਲਿਖ ਕੇ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਹਦਾਇਤ ਕੀਤੀ ਹੈ ਕਿ ਜੇਕਰ ਕਿਸੇ ਵਿਦਿਆਰਥੀ ਦੇ ਵਜ਼ੀਫੇ ਦਾ ਕੋਈ ਮਾਮਲਾ ਲੰਬਿਤ ਹੈ ਤਾਂ ਵਿਦਿਆਰਥੀ ਨੂੰ ਪ੍ਰੀਖਿਆ ਵਿੱਚ ਸ਼ਾਮਲ ਹੋਣ ਤੋਂ ਨਹੀਂ ਰੋਕਿਆ ਜਾਣਾ ਚਾਹੀਦਾ। ਜੇਕਰ ਕਿਸੇ ਕਾਲਜ/ਯੂਨੀਵਰਸਿਟੀ ਵੱਲੋਂ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕੀਤੀ ਗਈ ਤਾਂ ਪੰਜਾਬ ਸਰਕਾਰ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸ: ਬੈਂਸ ਨੇ ਅਧਿਕਾਰੀਆਂ ਨੂੰ ਇਸ ਸਬੰਧੀ ਤੁਰੰਤ ਨੋਟਿਸ ਜਾਰੀ ਕਰਨ ਦੀ ਹਦਾਇਤ ਕੀਤੀ | ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।