ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ ‘ਤੇ ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੀਆਂ ਕਲਾਂ ਨੂੰ ਡਬਲ ਸ਼ਿਫਟ ਵਿੱਚ ਸ਼ੁਰੂ ਕਰਨ ਲਈ ਪੱਤਰ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਰੀ ਪੱਤਰ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਨੂੰ ਡਬਲ ਸ਼ਿਫਟ ਵਿੱਚ ਤੁਰੰਤ ਪ੍ਰਭਾਵ ਨਾਲ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇੱਥੇ ਦੱਸਣਯੋਗ ਹੈ ਕਿ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ 15 ਸਤੰਬਰ 2022 ਨੂੰ ਇਸ ਸਕੂਲ ਦਾ ਦੌਰਾ ਕੀਤਾ ਸੀ।ਇਸ ਸਕੂਲ ਵਿੱਚ 2500 ਦੇ ਕਰੀਬ ਵਿਦਿਆਰਥੀ ਪੜ੍ਹਦੇ ਸਨ, ਜਿਨ੍ਹਾਂ ਵਿੱਚੋਂ ਅੱਧੇ ਬੱਚੇ ਖੁੱਲ੍ਹੇ ਅਸਮਾਨ ਹੇਠ ਬੈਠ ਕੇ ਪੜ੍ਹਾਈ ਕਰਨ ਲਈ ਮਜਬੂਰ ਸਨ। ਬੈਂਸ ਨੇ ਆਪਣੀ ਨਾਖੁਸ਼ੀ ਜ਼ਾਹਰ ਕੀਤੀ ਸੀ। ਸਕੂਲ ਸਿੱਖਿਆ ਮੰਤਰੀ ਨੇ ਇਨ੍ਹਾਂ ਸਮੱਸਿਆਵਾਂ ਨੂੰ ਜਲਦੀ ਹੱਲ ਕਰਨ ਦੇ ਆਦੇਸ਼ ਦਿੱਤੇ ਸਨ ਅਤੇ ਲੋੜੀਂਦੇ ਕਮਰਿਆਂ ਦੀ ਉਸਾਰੀ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਜਾਰੀ ਕੀਤੇ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।