ਪੰਜਾਬ ਸਰਕਾਰ ਨੇ ਹੁਣ ਲੋਕਾਂ ਦੀ ਸਹੂਲਤ ਲਈ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਦਵਾਈਆਂ, ਐਕਸਰੇ ਅਤੇ ਅਲਟਰਾਸਾਊਂਡ ਦੀ ਸਹੂਲਤ ਸ਼ੁਰੂ ਕਰ ਦਿੱਤੀ ਹੈ। ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਇਸ ਸਹੂਲਤ ਦਾ ਜਾਇਜ਼ਾ ਲੈਣ ਸ਼ੁੱਕਰਵਾਰ ਨੂੰ ਮੁਹਾਲੀ ਪੁੱਜੇ। ਇਸ ਦੌਰਾਨ ਉਨ੍ਹਾਂ ਮੁਹਾਲੀ ਦੇ ਜ਼ਿਲ੍ਹਾ ਸਿਵਲ ਹਸਪਤਾਲ ਦੀ ਅਚਨਚੇਤ ਚੈਕਿੰਗ ਕੀਤੀ। ਮੁੱਖ ਸਕੱਤਰ ਨੇ ਖੁਦ ਦਵਾਈਆਂ ਦੇ ਸਟਾਕ ਦੀ ਜਾਂਚ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਮਰੀਜ਼ਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।
ਚੀਫ ਸਕੱਤਰ ਨੇ ਦੱਸਿਆ ਕਿ ਸਾਡੀ ਕੋਸ਼ਿਸ਼ ਹੈ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਆਏ। ਪੰਜਾਬ ਦੇ ਸੀਐੱਮ ਨੇ ਲੋਕਾਂ ਦੀ ਤੰਦਰੁਸਤੀ ਲਈ ਜੋ ਸੁਪਨਾ ਦੇਖਿਆ ਹੈ, ਉਸ ਨੂੰ ਹਰ ਹਾਲ ਵਿਚ ਪੂਰਾ ਕੀਤਾ ਜਾਵੇ। ਚੀਫ ਸਕੱਤਰ ਨੇ ਦੱਸਿਆ ਕਿ ਸੂਬਾ ਸਰਕਾਰ 23 ਜ਼ਿਲ੍ਹਾ ਸਰਕਾਰੀ, 41 ਡਵੀਜ਼ਨਲ ਤੇ 162 ਸੀਐੱਚਐੱਸ ਹਸਪਤਾਲ ਹਨ। ਸਰਕਾਰ ਨੇ ਤੈਅ ਕੀਤਾ ਹੈ ਕਿ ਇਨ੍ਹਾਂ ਵਿਚ ਆਉਣ ਵਾਲੇ ਲੋਕਾਂਨੂੰ ਮੁਫਤ ਦਵਾਈਆਂ ਦਿੱਤੀਆਂ ਜਾਣਗੀਆਂ।ਇਹ ਸਹੂਲਤ ਲੋਕਾਂ ਨੂੰ ਮਿਲ ਰਹੀ ਹੈ ਕਿ ਇਸ ਚੀਜ਼ ਦਾ ਜਾਇਜ਼ਾ ਲੈਣ ਲਈ ਉਹ ਆਏ ਸਨ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.