ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਜੀ ਜਨਮ ਸ਼ਤਾਬਦੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਹਸਤਾਖਰ ਮੁਹਿੰਮ ਅਤੇ ਇਕੱਤਰਤਾ


ਅੰਮ੍ਰਿਤਸਰ, 30 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਨੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਆਉਣ ਵਾਲੇ ਸ਼ਤਾਬਦੀ ਸਮਾਗਮਾਂ ਸਬੰਧੀ ਹਸਤਾਖਰ ਮੁਹਿੰਮ ਤਹਿਤ ਪਿੰਡ ਪੱਧਰ ’ਤੇ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ। ਪ੍ਰਤਾਪ ਸਿੰਘ ਅਤੇ ਸ: ਬਲਵਿੰਦਰ ਸਿੰਘ ਕਾਹਲਵਾਂ ਨੇ ਅੱਜ ਇੱਥੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ, ਢਾਡੀ ਅਤੇ ਕਵੀਸ਼ਰ ਜਥਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮਰੀ ਹਾਲ ਵਿਖੇ ਹੋਈ ਇਸ ਮੀਟਿੰਗ ਦੌਰਾਨ ਪ੍ਰਚਾਰਕਾਂ ਨੂੰ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਤੱਕ ਦਸਤਖ਼ਤ ਮੁਹਿੰਮ ਨੂੰ ਸਰਗਰਮੀ ਨਾਲ ਅੱਗੇ ਵਧਾਉਣ ਲਈ ਕਿਹਾ ਗਿਆ। ਇਸ ਮੌਕੇ ਬੋਲਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਸਿੱਖ ਕੌਮ ਦਾ ਅਹਿਮ ਮੁੱਦਾ ਹੈ, ਜਿਸ ਸਬੰਧੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਲਗਾਤਾਰ ਸਰਗਰਮ ਹੈ। ਉਨ੍ਹਾਂ ਪ੍ਰਚਾਰਕਾਂ ਨੂੰ ਕਿਹਾ ਕਿ ਇਸ ਵੇਲੇ ਜੋ ਹਸਤਾਖਰ ਮੁਹਿੰਮ ਚੱਲ ਰਹੀ ਹੈ, ਉਸ ਨੂੰ ਖਾਲਸਾ ਸਾਜਨਾ ਦਿਵਸ (ਵਿਸਾਖੀ) ਤੱਕ ਪਿੰਡ ਪੱਧਰ ’ਤੇ ਜ਼ੋਰਦਾਰ ਢੰਗ ਨਾਲ ਪ੍ਰਚਾਰਿਆ ਜਾਵੇ ਤਾਂ ਜੋ ਵੱਧ ਤੋਂ ਵੱਧ ਪ੍ਰੋਫਾਰਮੇ ਰਾਜਪਾਲ ਰਾਹੀਂ ਰਾਸ਼ਟਰਪਤੀ ਨੂੰ ਭੇਜੇ ਜਾ ਸਕਣ। ਸਕੱਤਰ ਸ: ਬਲਵਿੰਦਰ ਸਿੰਘ ਕਾਹਲਵਾਂ ਨੇ ਪ੍ਰਚਾਰਕਾਂ ਨੂੰ ਕਿਹਾ ਕਿ ਉਹ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਬਾਰੇ ਵੱਧ ਤੋਂ ਵੱਧ ਸੰਗਤਾਂ ਨੂੰ ਜਾਣੂ ਕਰਵਾਉਣ ਅਤੇ ਸਮਾਗਮਾਂ ਬਾਰੇ ਜਾਣਕਾਰੀ ਦੇਣ | ਉਨ੍ਹਾਂ ਦੱਸਿਆ ਕਿ ਇਸ ਸ਼ਤਾਬਦੀ ਦਾ ਮੁੱਖ ਸਮਾਗਮ ਪੰਥਕ ਜਾਹੋ-ਜਲਾਲ ਨਾਲ 5 ਮਈ 2023 ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗਾ। ਇਸ ਤੋਂ ਪਹਿਲਾਂ ਵੀ ਵੱਖ-ਵੱਖ ਥਾਵਾਂ ‘ਤੇ ਸਮਾਗਮ ਉਲੀਕੇ ਗਏ ਹਨ, ਜਿਸ ਵਿਚ ਵੱਡੀ ਪੱਧਰ ‘ਤੇ ਸੰਗਤਾਂ ਦੀ ਸ਼ਮੂਲੀਅਤ ਲਈ ਇਕ ਪ੍ਰੇਰਨਾ ਲਹਿਰ ਪੈਦਾ ਕੀਤੀ ਜਾਵੇ | ਇਸ ਕਾਰਜ ਲਈ ਪ੍ਰਚਾਰਕਾਂ ਨੂੰ ਪਿੰਡ ਪੱਧਰ ‘ਤੇ ਸਰਗਰਮੀ ਨਾਲ ਪ੍ਰਚਾਰ ਕਰਨਾ ਚਾਹੀਦਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਐਸ.ਪੀ. ਮਲਕੀਤ ਸਿੰਘ ਬਹਿੜਵਾਲ, ਧਰਮ ਪ੍ਰਚਾਰ ਕਮੇਟੀ ਦੇ ਐਸ.ਪੀ. ਰਜਿੰਦਰ ਸਿੰਘ ਰੂਬੀ, ਇੰਚਾਰਜ ਕਰਤਾਰ ਸਿੰਘ, ਮੁੱਖ ਪ੍ਰਚਾਰਕ ਭਾਈ ਜਗਦੇਵ ਸਿੰਘ ਸਮੇਤ ਵੱਡੀ ਗਿਣਤੀ ਵਿਚ ਪ੍ਰਚਾਰਕ, ਢਾਡੀ ਤੇ ਕਵੀਸ਼ਰ ਹਾਜ਼ਰ ਸਨ | ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *