ਪੁਲਿਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ: ਪੁਲਿਸ ਸਰਬੀਆਈ ਪੁਲਿਸ ਦੇ ਅਨੁਸਾਰ ਬੁੱਧਵਾਰ ਤੜਕੇ ਇੱਕ 14 ਸਾਲਾ ਲੜਕੇ ਨੇ ਇੱਕ ਸਕੂਲ ਵਿੱਚ ਗੋਲੀਬਾਰੀ ਕੀਤੀ, ਜਿਸ ਵਿੱਚ ਅੱਠ ਬੱਚਿਆਂ ਅਤੇ ਇੱਕ ਸੁਰੱਖਿਆ ਗਾਰਡ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਘਟਨਾ ‘ਚ ਘੱਟੋ-ਘੱਟ 5 ਵਿਦਿਆਰਥੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਪੁਲਿਸ ਨੂੰ ਸਵੇਰੇ ਕਰੀਬ 8:40 ਵਜੇ ਵਲਾਦਿਸਲਾਵ ਰਿਬਨੀਕਰ ਐਲੀਮੈਂਟਰੀ ਸਕੂਲ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ। ਪੁਲਸ ਨੇ ਦੱਸਿਆ ਕਿ 7ਵੀਂ ਜਮਾਤ ਦੇ ਵਿਦਿਆਰਥੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਲੜਕੇ ਨੇ ਆਪਣੇ ਪਿਤਾ ਦੀ ਬੰਦੂਕ ਨਾਲ ਘਟਨਾ ਨੂੰ ਅੰਜਾਮ ਦਿੱਤਾ। ਪੁਲਿਸ ਨੇ ਹੋਰ ਵੇਰਵੇ ਜਾਰੀ ਨਹੀਂ ਕੀਤੇ ਹਨ। ਜਾਣਕਾਰੀ ਮੁਤਾਬਕ ਅਧਿਆਪਕਾ ਨੇ ਦੱਸਿਆ ਕਿ ਇਸ ਗੋਲੀਬਾਰੀ ‘ਚ ਸਕੂਲ ਦੇ ਸੁਰੱਖਿਆ ਗਾਰਡ ਦੀ ਮੌਤ ਹੋ ਗਈ ਹੈ। ਅਧਿਆਪਕਾ ਨੇ ਦੱਸਿਆ ਕਿ ਗੋਲੀ ਚਲਾਉਣ ਵਾਲਾ ਸ਼ਾਂਤਮਈ ਲੜਕਾ ਸੀ ਅਤੇ ਪੜ੍ਹਾਈ ਵਿੱਚ ਵੀ ਚੰਗਾ ਵਿਦਿਆਰਥੀ ਸੀ। ਉਹ ਹਾਲ ਹੀ ਵਿੱਚ ਉਨ੍ਹਾਂ ਦੀ ਕਲਾਸ ਵਿੱਚ ਸ਼ਾਮਲ ਹੋਇਆ ਸੀ। ਫਿਲਹਾਲ ਪੁਲਿਸ ਨੇ ਗੋਲੀਬਾਰੀ ਵਾਲੀ ਥਾਂ ਦੀ ਘੇਰਾਬੰਦੀ ਕਰ ਲਈ ਹੈ। ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਜ਼ਖਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਗੋਲੀਬਾਰੀ ਦੇ ਪਿੱਛੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਦਾ ਅੰਤ