ਸਰਹੱਦੀ ਖੇਤਰਾਂ ਦੇ ਵਿਕਾਸ ਅਤੇ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ: ਲਾਲ ਚੰਦ ਕਟਾਰੂਚਕ | ਪਟਿਆਲਾ ਦੀ ਸਿਆਸਤ



ਸਰਹੱਦੀ ਇਲਾਕਿਆਂ ਦੇ ਵਿਕਾਸ ਅਤੇ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ: ਲਾਲ ਚੰਦ ਕਟਾਰੂਚਕ

– ਕੈਬਨਿਟ ਮੰਤਰੀ ਨੇ ਸਰਹੱਦੀ ਖੇਤਰਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਲਈ ਤਾਸ਼ ਅਤੇ ਮਖਨਪੁਰ ਦਾ ਵਿਸ਼ੇਸ਼ ਦੌਰਾ ਕੀਤਾ
 
ਤਾਸ਼-ਮਖਨਪੁਰ-ਕੋਹਲੀਆ ਮੁੱਖ ਸੜਕ ਦੀ ਚੌੜਾਈ 10 ਫੁੱਟ ਤੋਂ ਵਧਾ ਕੇ 18 ਫੁੱਟ ਕੀਤੀ ਜਾ ਰਹੀ ਹੈ।
 
– ਨਿਰਧਾਰਿਤ ਸਮੇਂ ਦੇ ਅੰਦਰ ਗੁਣਵੱਤਾਪੂਰਨ ਸਮੱਗਰੀ ਨਾਲ ਸੜਕ ਨਿਰਮਾਣ ਪੂਰਾ ਕਰਨ ਦੇ ਨਿਰਦੇਸ਼ ਦਿੱਤੇ
ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚਕ ਨੇ ਅੱਜ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਖੇਤਰਾਂ ਵਿੱਚ ਚੱਲ ਰਹੇ ਵਿਸ਼ੇਸ਼ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਮਖਣਪੁਰ ਅਤੇ ਤਾਸ਼ ਖੇਤਰਾਂ ਦਾ ਵਿਸ਼ੇਸ਼ ਦੌਰਾ ਕੀਤਾ।
ਇਸ ਦੌਰੇ ਦੌਰਾਨ ਉਨ੍ਹਾਂ ਨੇ ਤਾਸ਼ ਤੋਂ ਮਖਨਪੁਰ ਅਤੇ ਮੱਖਨਪੁਰ ਤੋਂ ਕੋਹਲੀਆ ਅੱਡਾ ਤੱਕ ਬਣ ਰਹੀ ਮੁੱਖ ਸੜਕ ਦੇ ਚੱਲ ਰਹੇ ਨਿਰਮਾਣ ਕਾਰਜ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਅਤੇ ਸਬੰਧਤ ਠੇਕੇਦਾਰ ਤੋਂ ਕੰਮ ਦੀ ਪ੍ਰਗਤੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ।
ਇਸ ਮੌਕੇ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਭੋਆ ਵਿਧਾਨ ਸਭਾ ਹਲਕੇ ਵਿੱਚ ਸੜਕਾਂ ਦੀ ਉਸਾਰੀ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਰਗੇ ਵਿਕਾਸ ਕਾਰਜ ਜੰਗੀ ਪੱਧਰ ‘ਤੇ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਤਾਸ਼ ਤੋਂ ਮਖਨਪੁਰ ਅਤੇ ਮੱਖਨਪੁਰ ਤੋਂ ਕੋਹਲਿਆ ਅੱਡਾ ਤੱਕ ਬਣ ਰਹੀ ਮੁੱਖ ਸੜਕ ਦੀ ਚੌੜਾਈ ਪਹਿਲਾਂ ਲਗਭਗ 10 ਫੁੱਟ ਸੀ, ਜਿਸ ਨੂੰ ਹੁਣ ਵਧਾ ਕੇ 18 ਫੁੱਟ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਨੂੰ ਚੌੜਾ ਕਰਨ ਨਾਲ ਸਰਹੱਦੀ ਖੇਤਰਾਂ ਦੇ ਲੋਕਾਂ ਦੇ ਨਾਲ-ਨਾਲ ਕਿਸਾਨਾਂ ਨੂੰ ਵੀ ਬਹੁਤ ਸਹੂਲਤ ਮਿਲੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਪਹਿਲਾਂ ਸੜਕ ਦੀ ਚੌੜਾਈ ਤੰਗ ਹੋਣ ਕਾਰਨ ਕਿਸਾਨਾਂ ਨੂੰ ਆਪਣੀਆਂ ਫਸਲਾਂ, ਖਾਸ ਕਰਕੇ ਗੰਨੇ ਅਤੇ ਹੋਰ ਖੇਤੀਬਾੜੀ ਉਤਪਾਦਾਂ ਨੂੰ ਮੰਡੀਆਂ ਤੱਕ ਲਿਜਾਣ ਵਿੱਚ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਸੜਕ ਦੀ ਚੌੜਾਈ ਵਧਣ ਨਾਲ ਆਵਾਜਾਈ ਸੁਚਾਰੂ ਹੋ ਜਾਵੇਗੀ ਅਤੇ ਕਿਸਾਨਾਂ ਲਈ ਆਪਣੀਆਂ ਫਸਲਾਂ ਨੂੰ ਮੰਡੀਆਂ ਤੱਕ ਲਿਜਾਣਾ ਅਸਾਨ ਹੋ ਜਾਵੇਗਾ।
ਉਨ੍ਹਾਂ ਨੇ ਨਿਰਮਾਣ ਕਾਰਜ ਕਰਨ ਵਾਲੇ ਠੇਕੇਦਾਰ ਨੂੰ ਨਿਰਦੇਸ਼ ਦਿੱਤਾ ਕਿ ਉਹ ਸੜਕ ਦਾ ਕੰਮ ਨਿਰਧਾਰਿਤ ਸਮੇਂ ਦੇ ਅੰਦਰ ਪੂਰਾ ਕਰਨ ਅਤੇ ਨਿਰਮਾਣ ਦੌਰਾਨ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਸਮਝੌਤਾ ਨਾ ਕਰਨ। ਉਨ੍ਹਾਂ ਨੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਉੱਚ ਗੁਣਵੱਤਾ ਵਾਲੀ ਸਮੱਗਰੀ ਦੀ ਵਰਤੋਂ ਸੁਨਿਸ਼ਚਿਤ ਕੀਤੀ ਜਾਵੇ ਤਾਂ ਜੋ ਲੋਕ ਲੰਬੇ ਸਮੇਂ ਤੱਕ ਇਸ ਦਾ ਲਾਭ ਲੈ ਸਕਣ।

ਲਾਲ ਚੰਦ ਕਟਾਰੂਚਕ ਨੇ ਅੱਗੇ ਕਿਹਾ ਕਿ ਸੜਕ ਨਿਰਮਾਣ ਦਾ ਕੰਮ ਜਲਦੀ ਹੀ ਪੂਰਾ ਹੋ ਜਾਵੇਗਾ ਅਤੇ ਆਵਾਜਾਈ ਲਈ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਸਰਹੱਦੀ ਖੇਤਰਾਂ ਦੇ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸੁਵਿਧਾਵਾਂ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।

ਇਸ ਮੌਕੇ ਸਰਪੰਚ ਮੱਖਣਪੁਰ ਮੰਗਾ, ਸਰਪੰਚ ਡੇਰਾ ਬਸਤੀ ਮੱਖਣਪੁਰ ਗੁਰਮੇਜ ਸਿੰਘ, ਸੂਬੇਦਾਰ ਸੋਹਣ ਮਖਣਪੁਰ, ਅਮਰੀਕ ਸਿੰਘ, ਲਵਲੀ ਮੰਜਰੀ ਆਦਿ ਹੋਰ ਸਥਾਨਕ ਵਾਸੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *