ਪਟਿਆਲਾ: ਜਿਲ੍ਹਾ ਲੋਕ ਸੰਪਰਕ ਵਿਭਾਗ ਪਟਿਆਲਾ ਦੇ ਸੇਵਾ ਮੁਕਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਵੈਲਫੇਅਰ ਐਸੋਸੀਏਸ਼ਨ ਨੇ ਇਕ ਹੰਗਾਮੀ ਮੀਟਿੰਗ ਵਿੱਚ ਨਿਰੰਜਣ ਸਿੰਘ ਮਿੱਠਾ ਸਵਤੰਤਰਤਾ ਸੰਗਰਾਮੀ ਅਤੇ ਪੱਤਰਕਾਰ ਦੇੇ ਸਵਰਗਵਾਸ ਹੋਣ ‘ਤੇ ਅਫਸੋਸ ਦਾ ਪ੍ਰਗਟਾਵਾ ਕੀਤਾ। ਉਜਾਗਰ ਸਿੰਘ ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ ਪਟਿਆਲਾ ਨੇ ਸ਼ਰਧਾਂਜ਼ਲੀ ਦਿੰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦੇਸ਼ ਦੀ ਆਜ਼ਾਦੀ ਅਤੇ ਪੱਤਰਕਾਰਤਾ ਵਿੱਚ ਪਾਏ ਯੋਗਦਨ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਲੋਕ ਸੰਪਰਕ ਵਿਭਾਗ ਪੰਜਾਬ ਵਿੱਚ ਰਹਿੰਦਿਆਂ ਉਨ੍ਹਾਂ ਵਿਭਾਗ ਦੇ ਰਸਾਲਿਆਂ ਜਾਗ੍ਰਤੀ ਪੰਜਾਬੀ ਅਤੇ ਐਡਵਾਂਸ ਅੰਗਰੇਜ਼ੀ ਦੀ ਸੰਪਾਦਨੀ ਕੀਤੀ ਸੀ।
ਉਹ ਬਹੁਤ ਸਾਰੇ ਅਖ਼ਬਾਰਾਂ ਅਤੇ ਰਸਾਲਿਆਂ ਦੇ ਸੰਪਾਦਕ ਵੀ ਰਹੇ। ਉਹ ਨੌਜਵਾਨ ਪੱਤਰਕਾਰਾਂ ਲਈ ਮਾਰਗ ਦਰਸ਼ਕ ਸਾਬਤ ਹੋਣਗੇ। ਨਿਰੰਜਣ ਸਿੰਘ ਮਿੱਠਾ ਅੱਜ ਇੰਗਲੈਂਡ ਵਿਖੇ ਸਵਰਗਵਾਸ ਹੋ ਗਏ ਹਨ। ਉਹ 96 ਸਾਲਾਂ ਦੇ ਸਨ। ਉਹ 1975 ਤੋਂ 1981 ਤੱਕ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਮੈਂਬਰ ਰਹੇ ਸਨ। ਇਸ ਤੋਂ ਪਹਿਲਾਂ ਉਹ ਲੋਕ ਸੰਪਰਕ ਵਿਭਾਗ ਪੰਜਾਬ ਵਿੱਚ ਡਿਪਟੀ ਡਾਇਰੈਕਟਰ ਅਤੇ ਪੰਜਾਬ ਰਾਜ ਬਿਜਲੀ ਬੋਰਡ ਵਿੱਚ ਡਾਇਰੈਕਟਰ ਲੋਕ ਸੰਪਰਕ ਸਨ। ਉਨ੍ਹਾਂ ਨੇ ਇਕ ਦਰਜਨ ਤੋਂ ਵੱਧ ਪੁਸਤਕਾਂ ਲਿਖੀਆਂ ਸਨ। ਉਹ ਇਕ ਨਾਟਕਕਾਰ ਦੇ ਤੌਰ ਤੇ ਵੀ ਜਾਣੇ ਜਾਂਦੇ ਸਨ। ਉਹ ਆਪਣੇ ਪਿੱਤੇ ਪਤਨੀ ਅਤੇ ਇਕ ਬੇਟਾ ਛੱਡ ਗਏ ਹਨ।
ਜਾਰੀ ਕਰਤਾ: ਉਜਾਗਰ ਸਿੰਘ
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
