ਸ਼ਤਾਬਦੀ ਸਮਾਗਮਾਂ ਦੇ ਮੱਦੇਨਜ਼ਰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਪਹੁੰਚਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ


ਅੰਮ੍ਰਿਤਸਰ: ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੇ 100ਵੇਂ ਸ਼ਤਾਬਦੀ ਸਮਾਗਮਾਂ ਸਬੰਧੀ ਪ੍ਰਬੰਧਾਂ ਲਈ ਪਾਕਿਸਤਾਨ ਗਏ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਅੱਜ ਹਸਨ ਅਬਦਾਲ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਨਤਮਸਤਕ ਹੋ ਕੇ ਸਥਾਨਕ ਅਧਿਕਾਰੀਆਂ ਨਾਲ ਸ਼ਤਾਬਦੀ ਸਮਾਗਮਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਵਫ਼ਦ ਨੇ ਹਸਨ ਅਬਦਾਲ ਦੇ ਰੇਵਲੀ ਸਟੇਸ਼ਨ ’ਤੇ ਹੋਣ ਵਾਲੇ ਕੀਰਤਨ ਸਮਾਗਮ ਵਾਲੀ ਥਾਂ ਦਾ ਵੀ ਮੁਆਇਨਾ ਕੀਤਾ। ਦੱਸਣਯੋਗ ਹੈ ਕਿ ਸ਼ਤਾਬਦੀ ਸਬੰਧੀ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਮੁੱਖ ਸਮਾਗਮ ਦੇ ਨਾਲ-ਨਾਲ ਦੁਖਾਂਤ ਵਾਲੀ ਥਾਂ ਹਸਨ ਅਬਦਾਲ ਦੇ ਰੇਲਵੇ ਸਟੇਸ਼ਨ ‘ਤੇ ਇਕ ਘੰਟੇ ਦਾ ਕੀਰਤਨ ਦਰਬਾਰ ਕਰਵਾਉਣ ਦੀ ਵੀ ਯੋਜਨਾ ਹੈ | ਸ਼੍ਰੋਮਣੀ ਕਮੇਟੀ ਦੇ ਵਫ਼ਦ ਦੇ ਮੈਂਬਰਾਂ ਵਿੱਚ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਸ: ਬਲਵਿੰਦਰ ਸਿੰਘ ਕਾਹਲਵਾਂ ਅਤੇ ਯਾਤਰਾ ਵਿਭਾਗ ਦੇ ਇੰਚਾਰਜ ਸ. ਰਜਿੰਦਰ ਸਿੰਘ ਰੂਬੀ ਨੇ ਸਮਾਗਮਾਂ ਦੇ ਪ੍ਰਬੰਧਾਂ ਲਈ ਸਥਾਨਕ ਪ੍ਰਬੰਧਕਾਂ ਨਾਲ ਗੱਲਬਾਤ ਕੀਤੀ ਅਤੇ ਆਸ-ਪਾਸ ਦੀਆਂ ਸਿੱਖ ਸੰਗਤਾਂ ਨੂੰ ਸ਼ਤਾਬਦੀ ਸਬੰਧੀ ਜਾਗਰੂਕ ਕਰਨ ਲਈ ਪ੍ਰੇਰਿਆ। ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਤੇ ਵਫਦ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਅਤੇ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਗ੍ਰੰਥੀ ਭਾਈ ਰਣਜੀਤ ਸਿੰਘ ਅਤੇ ਭਾਈ ਕੁਲਬੀਰ ਸਿੰਘ ਸਮੇਤ ਸਥਾਨਕ ਸਿੱਖ ਆਗੂ ਭਾਈ ਸੰਤੋਖ ਸਿੰਘ ਅਤੇ ਹੋਰ ਪ੍ਰਮੁੱਖ ਸਿੱਖ ਸੰਗਤਾਂ ਨੇ ਸ. , ਹਸਨ ਅਬਦਾਲ ਰੇਲਵੇ ਸਟੇਸ਼ਨ ‘ਤੇ ਹੋਣ ਵਾਲੇ ਕੀਰਤਨ ਸਮਾਗਮ ਦੇ ਸਥਾਨ ਦਾ ਨਿਰੀਖਣ ਕੀਤਾ ਗਿਆ ਹੈ ਤਾਂ ਜੋ ਸਮਾਗਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਇਆ ਜਾ ਸਕੇ | ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਆਏ ਨੁਮਾਇੰਦਿਆਂ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਗੁਰੂ ਬਖ਼ਸ਼ੀਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *