ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ


ਅੰਮ੍ਰਿਤਸਰ: ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਭਾਈ ਮਹਾਂਦੀਪ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ | ਭਾਈ ਬਲਜੀਤ ਸਿੰਘ ਵੱਲੋਂ ਅਰਦਾਸ ਕੀਤੀ ਗਈ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਵੱਲੋਂ ਸੰਗਤਾਂ ਨੂੰ ਪਵਿੱਤਰ ਹੁਕਮਨਾਮਾ ਸਰਵਣ ਕਰਵਾਇਆ ਗਿਆ। ਇਸ ਮੌਕੇ ਭਾਈ ਹਰਮਿੱਤਰ ਸਿੰਘ ਨੇ ਸ਼ਹੀਦ ਭਾਈ ਮਨੀ ਸਿੰਘ ਦਾ ਜੀਵਨ ਇਤਿਹਾਸ ਸੰਗਤਾਂ ਨਾਲ ਸਾਂਝਾ ਕੀਤਾ ਅਤੇ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਭਾਈ ਸਾਹਿਬ ਜੀ ਦੀ ਸ਼ਹਾਦਤ ਸਿੱਖ ਸਿਦਕੀ ਦੀ ਮਿਸਾਲ ਹੈ ਜਿਨ੍ਹਾਂ ਨੇ ਆਪਣਾ ਬੰਦ ਤਾਂ ਕੱਟ ਲਿਆ ਪਰ ਦੁਸ਼ਮਣ ਦੀ ਪੇਸ਼ਕਸ਼ ਨੂੰ ਸਵੀਕਾਰ ਨਹੀਂ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ: ਬਲਵਿੰਦਰ ਸਿੰਘ ਵੇਈਂਪੁਈਂ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਵਧੀਕ ਸਕੱਤਰ ਸਕੱਤਰ ਡਾ: ਪਰਮਜੀਤ ਸਿੰਘ ਸਰੋਆ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ: ਪ੍ਰਤਾਪ ਸਿੰਘ, ਸ. ਸੁਲੱਖਣ ਸਿੰਘ ਭੰਗਾਲੀ, ਉਪ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ: ਗੁਰਮੀਤ ਬੁੱਟਰ, ਸ: ਸਤਨਾਮ ਸਿੰਘ ਮੰਗਸਰਾਏ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸੁਖਰਾਜ ਸਿੰਘ, ਐਡੀਸ਼ਨਲ ਮੈਨੇਜਰ ਇਕਬਾਲ ਸਿੰਘ ਮੁਖੀ, ਸ: ਨਿਸ਼ਾਨ ਸਿੰਘ ਅਤੇ ਸੰਗਤਾਂ ਹਾਜ਼ਰ ਸਨ | ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *