ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਕਿਹਾ ਕਿ ਸ਼ਹੀਦ ਕੌਮ ਦੀ ਪੂੰਜੀ ਹੁੰਦੇ ਹਨ, ਉਨ੍ਹਾਂ ਨੂੰ ਯਾਦ ਕਰਨਾ ਸਾਡਾ ਕੌਮੀ ਫਰਜ਼ ਹੈ। ਉਨ੍ਹਾਂ ਕਿਹਾ ਕਿ 1984 ਵਿੱਚ ਤਤਕਾਲੀ ਕਾਂਗਰਸ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਫੌਜੀ ਹਮਲਾ ਕਰਕੇ ਢਾਹ ਦਿੱਤਾ ਸੀ ਅਤੇ ਕਈ ਬੇਗੁਨਾਹਾਂ ਨੂੰ ਸ਼ਹੀਦ ਕੀਤਾ ਸੀ। ਭਾਈ ਸਤਵੰਤ ਸਿੰਘ, ਭਾਈ ਬੇਅੰਤ ਸਿੰਘ ਅਤੇ ਭਾਈ ਕੇਹਰ ਸਿੰਘ ਨੇ ਇਸ ਦਾ ਬਦਲਾ ਲਿਆ ਅਤੇ ਉਸ ਸਮੇਂ ਦੇ ਪ੍ਰਧਾਨ ਮੰਤਰੀ ਨੂੰ ਦਰੁਸਤ ਕਰਕੇ ਸਿੱਖ ਕੌਮ ਦਾ ਸਿਰ ਉੱਚਾ ਕੀਤਾ ਅਤੇ ਸ਼ਹੀਦੀ ਪ੍ਰਾਪਤ ਕੀਤੀ। ਇਹ ਕੌਮ ਦੇ ਮਹਾਨ ਸ਼ਹੀਦ ਹਨ, ਜਿਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਅਤੇ ਅਧਿਕਾਰੀਆਂ ਨੇ ਬੀਬੀ ਗੁਰਪ੍ਰੀਤ ਕੌਰ ਸਮੇਤ ਸ਼ਹੀਦ ਭਾਈ ਸਤਵੰਤ ਸਿੰਘ ਦੇ ਭਰਾ ਭਾਈ ਵਰਿਆਮ ਸਿੰਘ ਅਤੇ ਭਾਈ ਕੇਹਰ ਸਿੰਘ ਦੇ ਪਰਿਵਾਰ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਭੇਟ ਕੀਤਾ। ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਨੇ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਵੀ ਮੱਥਾ ਟੇਕਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ: ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਜੈਮ ਸਿੰਘ ਪ੍ਰਚਾਰਸੀ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਉਪ ਸਕੱਤਰ ਗੁਰਚਰਨ ਸਿੰਘ ਕੁਹਾਲਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮੰਗਸਰਾਏ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ: ਸੁਖਰਾਜ ਸਿੰਘ, ਸ: ਨਰਿੰਦਰ ਸਿੰਘ, ਐਡੀਸ਼ਨਲ ਮੈਨੇਜਰ ਨਿਸ਼ਾਨ ਸਿੰਘ, ਸ: ਬਿਕਰਮਜੀਤ ਸਿੰਘ ਝਾਂਜੀ, ਦਲ ਖ਼ਾਲਸਾ ਦੇ ਆਗੂ ਸ. ਕੰਵਲਪਾਲ ਸਿੰਘ ਬਿੱਟੂ, ਸ੍ਰੀ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸ. ਨਰਾਇਣ ਸਿੰਘ ਚੌੜਾ, ਸ. ਉਪਕਾਰ ਸਿੰਘ ਸੰਧੂ, ਸ. ਹਰਪਾਲ ਸਿੰਘ ਬਲੇਰ, ਸ: ਪਰਮਜੀਤ ਸਿੰਘ ਟਾਂਡਾ, ਸ: ਪਰਮਜੀਤ ਸਿੰਘ ਮੰਡ ਸਮੇਤ ਸੰਗਤਾਂ ਹਾਜ਼ਰ ਸਨ | ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।