ਪਟਿਆਲਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੰਜਾਮ ਦੇਣ ਵਾਲੇ ਸ਼ਾਰਪ ਸ਼ੂਟਰ ਪ੍ਰਿਅਵਰਤ ਫੌਜੀ ਸਮੇਤ ਤਿੰਨ ਜਣਿਆਂ ਨੂੰ ਪੁਲਿਸ ਨੇ ਅੱਜ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ। ਜਿੱਥੇ ਪੁਲਿਸ ਨੇ ਇਨ੍ਹਾਂ ਤੋਂ ਹੋਰ ਪੁੱਛਗਿੱਛ ਲਈ 7 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਹੈ। ਪਰ ਮਾਨਸਾ ਦੀ ਅਦਾਲਤ ਨੇ ਸਾਬਕਾ ਫੌਜੀ ਅਤੇ ਉਸਦੇ ਦੋ ਸਾਥੀਆਂ ਦੀਪਕ ਅਤੇ ਕਸ਼ਿਸ਼ ਨੂੰ 29 ਤਰੀਕ ਤੱਕ 2 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਦੱਸ ਦਈਏ ਕਿ ਬੀਤੇ ਕੱਲ੍ਹ ਹੀ ਪੁਲਿਸ ਨੇ ਕਤਲ ਕੇਸ ਵਿੱਚ ਸ਼ਾਮਲ ਇੱਕ ਹੋਰ ਮੁਲਜ਼ਮ ਦੀਪਕ ਮੁੰਡੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਜਿਸ ਬਾਰੇ ਮਾਨਸਾ ਪੁਲਿਸ ਇਨ੍ਹਾਂ ਤਿੰਨਾਂ ਤੋਂ ਪੁੱਛਗਿੱਛ ਕਰ ਸਕਦੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।