ਸ਼ਾਹਰੁਖ ਖਾਨ ਦੀ ਪਤਨੀ ਗੌਰੀ ਖਾਨ ਖਿਲਾਫ FIR, ਕੀ ਹੈ ਪੂਰਾ ਮਾਮਲਾ ⋆ D5 News


ਲਖਨਊ— ਬਾਲੀਵੁੱਡ ਅਭਿਨੇਤਾ ਸ਼ਾਹਰੁਖ ਖਾਨ ਦੀ ਪਤਨੀ ਗੌਰੀ ਖਾਨ ਖਿਲਾਫ ਸੁਸ਼ਾਂਤ ਗੋਲਫ ਸਿਟੀ ਨੂੰ ਲੈ ਕੇ ਲਖਨਊ ਪੁਲਸ ਸਟੇਸ਼ਨ ‘ਚ ਗੈਰ-ਜ਼ਮਾਨਤੀ ਧਾਰਾ 409 ਤਹਿਤ ਐੱਫ.ਆਈ.ਆਰ. ਦਰਜ ਕੀਤੀ ਗਈ ਹੈ ਇਹ ਐਫਆਈਆਰ ਕਿਰੀਟ ਜਸਵੰਤ ਸ਼ਾਹ ਨਾਮ ਦੇ ਵਿਅਕਤੀ ਨੇ ਸੀਐਮਡੀ ਅਨਿਲ ਕੁਮਾਰ ਤੁਲਸਿਆਨੀ, ਡਾਇਰੈਕਟਰ ਮਹੇਸ਼ ਤੁਲਸਿਆਨੀ ਅਤੇ ਤੁਲਸਿਆਨੀ ਕੰਸਟ੍ਰਕਸ਼ਨ ਐਂਡ ਡਿਵੈਲਪਰਜ਼ ਲਿਮਟਿਡ ਦੇ ਬ੍ਰਾਂਡ ਅੰਬੈਸਡਰ ਗੌਰੀ ਖਾਨ ਦੇ ਖਿਲਾਫ ਦਰਜ ਕਰਵਾਈ ਹੈ। ਉਸ ਵਿਅਕਤੀ ਨੇ ਬ੍ਰਾਂਡ ਅੰਬੈਸਡਰ ਗੌਰੀ ਖਾਨ ਦੇ ਪ੍ਰਚਾਰ ਤੋਂ ਪ੍ਰਭਾਵਿਤ ਹੋ ਕੇ ਸੁਸ਼ਾਂਤ ਗੋਲਫ ਸਿਟੀ ਇਲਾਕੇ ਦੇ ਤੁਲਸਿਆਨੀ ਗੋਲਫ ਵਿਊ ‘ਚ ਫਲੈਟ ਖਰੀਦਿਆ ਸੀ। ਜਿਸ ਦੀ ਕੀਮਤ ਕਰੀਬ 86 ਲੱਖ ਰੁਪਏ ਸੀ। Congress Highman ਨੂੰ ਧੱਕਾ, Navjot Sidhu ਦੀ ਵੱਡੀ ਜ਼ਿੰਮੇਵਾਰੀ ! ਦਿੱਲੀ ‘ਚ ਕੇਜਰੀਵਾਲ ਨੂੰ ਇੱਕ ਹੋਰ ਝਟਕਾ! ਉਸ ਵਿਅਕਤੀ ਦਾ ਕਹਿਣਾ ਹੈ ਕਿ ਅਗਸਤ 2015 ਵਿੱਚ ਉਹ ਸੁਸ਼ਾਂਤ ਗੋਲਫ ਸਿਟੀ ਸਥਿਤ ਦਫ਼ਤਰ ਵਿੱਚ ਆਇਆ ਅਤੇ ਤੁਲਸਿਆਨੀ ਕੰਸਟਰਕਸ਼ਨ ਐਂਡ ਡਿਵੈਲਪਰਜ਼ ਲਿਮਟਿਡ ਦੇ ਸੀਐਮਡੀ ਅਨਿਲ ਕੁਮਾਰ ਤੁਲਸਿਆਨੀ ਅਤੇ ਡਾਇਰੈਕਟਰ ਮਹੇਸ਼ ਤੁਲਸਿਆਨੀ ਨੂੰ ਮਿਲਿਆ। ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਉਨ੍ਹਾਂ ਨੂੰ 2016 ਤੱਕ ਫਲੈਟ ਮਿਲ ਜਾਵੇਗਾ ਪਰ ਉਸ ਤੋਂ ਪੈਸੇ ਲੈਣ ਦੇ ਬਾਵਜੂਦ ਉਸ ਨੂੰ ਫਲੈਟ ਨਹੀਂ ਦਿੱਤਾ ਗਿਆ। ਜਾਣਕਾਰੀ ਦੌਰਾਨ ਪਤਾ ਲੱਗਾ ਕਿ ਉਕਤ ਵਿਅਕਤੀ ਵੱਲੋਂ ਬੁੱਕ ਕਰਵਾਇਆ ਗਿਆ ਫਲੈਟ ਕਿਸੇ ਹੋਰ ਨੂੰ ਟਰਾਂਸਫਰ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਸ਼ਿਕਾਇਤਕਰਤਾ ਨੇ ਗੌਰੀ ਖਾਨ ਸਮੇਤ ਤਿੰਨ ਲੋਕਾਂ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਮਾਮਲੇ ਦੀ ਪੂਰੀ ਜਾਂਚ ਕਰ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *