ਪਟਿਆਲਾ: ਪਟਿਆਲਾ ਸ਼ਾਹੀ ਸ਼ਹਿਰ ਦੇ ਸਰਹਿੰਦ ਰੋਡ ‘ਤੇ ਇੱਕ ਦੁਕਾਨ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਪਰ ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਕਾਫੀ ਜੱਦੋ-ਜਹਿਦ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਅੱਗ ਨਾਲ ਆਸਪਾਸ ਦੀਆਂ ਤਿੰਨ ਦੁਕਾਨਾਂ ਵੀ ਪ੍ਰਭਾਵਿਤ ਹੋਈਆਂ ਹਨ। ਫਾਇਰ ਬ੍ਰਿਗੇਡ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਕਾਫੀ ਫੈਲ ਚੁੱਕੀ ਸੀ ਪਰ ਕਾਫੀ ਜੱਦੋ-ਜਹਿਦ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਜਾਣਕਾਰੀ ਮੁਤਾਬਕ ਅੱਗ ਇੰਨੀ ਭਿਆਨਕ ਸੀ ਕਿ ਵੱਡਾ ਨੁਕਸਾਨ ਹੋ ਸਕਦਾ ਸੀ ਪਰ ਸਮੇਂ ਸਿਰ ਅੱਗ ‘ਤੇ ਕਾਬੂ ਪਾ ਲਿਆ ਗਿਆ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।