ਗੁਰਦਾਸਪੁਰ: ਧਾਰਮਿਕ ਭਾਵਨਾਵਾਂ ਭੜਕਾਉਣ ਅਤੇ ਭੱਦੀ ਭਾਸ਼ਾ ਵਰਤਣ ਦੇ ਮਾਮਲੇ ‘ਚ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਅਤੇ ਗੁਰਦਾਸਪੁਰ ਪੁਲਿਸ ਮੁਸੀਬਤ ‘ਚ ਨਜ਼ਰ ਆ ਰਹੀ ਹੈ। ਸ੍ਰੀ ਸੋਨੀ ਦੇ ਦਰਬਾਰ ਸਾਹਿਬ ਬਾਰੇ ਵਿਵਾਦਤ ਬਿਆਨ ਤੋਂ ਬਾਅਦ ਹੀ ਸਿੱਖ ਜਥੇਬੰਦੀਆਂ ਗੁਰਦਾਸਪੁਰ ਦੇ ਐਸਐਸਪੀ ਦਫ਼ਤਰ ਦੇ ਬਾਹਰ ਧਰਨੇ ’ਤੇ ਬੈਠ ਗਈਆਂ। ਸਿੱਖ ਜਥੇਬੰਦੀਆਂ ਦੇ ਵਿਰੋਧ ਤੋਂ ਬਾਅਦ ਗੁਰਦਾਸਪੁਰ ਪੁਲਿਸ ਨੇ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਮਨੀਸ਼ ਸਿਸੋਦੀਆ: ‘ਆਪ’ ਉਮੀਦਵਾਰ ਨੂੰ ਬੰਦੂਕ ਦੀ ਨੋਕ ‘ਤੇ ਚੁੱਕਿਆ ਗਿਆ’ | ਡੀ5 ਚੈਨਲ ਪੰਜਾਬੀ ਪੁਲਿਸ ਨੇ ਹਰਵਿੰਦਰ ਸੋਨੀ ਖਿਲਾਫ ਧਾਰਮਿਕ ਭਾਵਨਾਵਾਂ ਭੜਕਾਉਣ ਅਤੇ ਭੱਦੀ ਭਾਸ਼ਾ ਵਰਤਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ। ਜਿਸ ਤੋਂ ਬਾਅਦ ਜਲਦ ਹੀ ਉਸ ਦੀ ਗ੍ਰਿਫਤਾਰੀ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਸ੍ਰੀ ਸੋਨੀ ਦੇ ਦਰਬਾਰ ਸਾਹਿਬ ਬਾਰੇ ਵਿਵਾਦਤ ਬਿਆਨ ਤੋਂ ਬਾਅਦ ਹੀ ਸਿੱਖ ਜਥੇਬੰਦੀਆਂ ਗੁਰਦਾਸਪੁਰ ਦੇ ਐਸਐਸਪੀ ਦਫ਼ਤਰ ਦੇ ਬਾਹਰ ਬੈਠ ਗਈਆਂ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।