ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਗ੍ਰਿਫ਼ਤਾਰ ਦਰਬਾਰ ਸਾਹਿਬ ਬਾਰੇ ਵਿਵਾਦਤ ਬਿਆਨ ਦੇਣ ਵਾਲੇ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਨੂੰ ਗੁਰਦਾਸਪੁਰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਪਿਛਲੇ ਕਈ ਦਿਨਾਂ ਤੋਂ ਜਥੇਬੰਦੀ ਦੇ ਸਿੱਖਾਂ ਵੱਲੋਂ ਮੰਗ ਕੀਤੀ ਜਾ ਰਹੀ ਸੀ ਕਿ ਹਰਵਿੰਦਰ ਸੋਨੀ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਇਸ ਸਬੰਧੀ ਸਿੱਖ ਜਥੇਬੰਦੀਆਂ ਵੱਲੋਂ ਪੁਲੀਸ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ ਸੀ। ਸਿੱਖ ਜਥੇਬੰਦੀਆਂ ਵੱਲੋਂ ਦਿੱਤੇ ਮੰਗ ਪੱਤਰ ਤੋਂ ਬਾਅਦ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੱਸਣਯੋਗ ਹੈ ਕਿ ਸੋਨੀ ਨੂੰ ਪੁਲੀਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਜਿੱਥੇ ਅਦਾਲਤ ਨੇ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
