ਸ਼ੂਟਰ ਦੀਪਕ ਮੁੰਡੀ ਨੂੰ ਸਾਥੀਆਂ ਸਮੇਤ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ


ਮਾਨਸਾ (ਪੱਤਰ ਪ੍ਰੇਰਕ): ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੱਛਮੀ ਬੰਗਾਲ ਦੀ ਨੇਪਾਲ ਸਰਹੱਦ ਤੋਂ ਗ੍ਰਿਫ਼ਤਾਰ ਕੀਤੇ ਗਏ ਛੇਵੇਂ ਸ਼ੂਟਰ ਦੀਪਕ ਮੁੰਡੀ, ਕਪਿਲ ਪੰਡਿਤ ਅਤੇ ਰਜਿੰਦਰ ਨੂੰ ਕੁਝ ਸਮੇਂ ਬਾਅਦ ਮਾਨਸਾ ਦੇ ਸਿਵਲ ਹਸਪਤਾਲ ਲਿਆਂਦਾ ਜਾਵੇਗਾ, ਜਿੱਥੇ ਉਨ੍ਹਾਂ ਦਾ ਮੈਡੀਕਲ ਚੈੱਕਅਪ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਮਾਨਸਾ ਪੁਲੀਸ ਵੱਲੋਂ ਸਿਵਲ ਹਸਪਤਾਲ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਮੈਡੀਕਲ ਚੈਕਅੱਪ ਤੋਂ ਬਾਅਦ ਉਨ੍ਹਾਂ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਗੈਂਗਸਟਰ ਮੁੰਡੀ ਨੇ ਖੋਲ੍ਹੇ ਭੇਦ! ਮੂਸੇਵਾਲਾ ਮਾਮਲੇ ‘ਚ ਵੱਡਾ ਅਪਡੇਟ, ਅਦਾਲਤ ਦਾ ਫੈਸਲਾ! ਡੀ5 ਚੈਨਲ ਪੰਜਾਬੀ ਪੁਲਿਸ ਦੀਪਕ ਮੁੰਡੀ ਅਤੇ ਉਸਦੇ ਸਾਥੀਆਂ ਨੂੰ ਨੇਪਾਲ ਬਾਰਡਰ ਤੋਂ ਦਿੱਲੀ ਲੈ ਕੇ ਆਈ, ਜਿਸ ਤੋਂ ਬਾਅਦ ਦੇਰ ਰਾਤ ਘਰੇਲੂ ਉਡਾਣ ਰਾਹੀਂ ਚੰਡੀਗੜ੍ਹ ਅਤੇ ਮਾਨਸਾ ਲਿਆਂਦਾ ਗਿਆ। ਇਹ ਸ਼ੂਟਰ ਨੇਪਾਲ ਸਰਹੱਦ ਰਾਹੀਂ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਇਨ੍ਹਾਂ ਨੇ ਪੱਛਮੀ ਬੰਗਾਲ ਦੇ ਰਸਤੇ ਨੇਪਾਲ ਪਹੁੰਚਣਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਦੂਜੇ ਦੇਸ਼ਾਂ ‘ਚ ਜਾਣਾ ਸੀ ਪਰ ਪੁਲਸ ਨੇ ਉਸ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਫੜ ਲਿਆ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *