ਗੁਰਦਾਸਪੁਰ, 2 ਫਰਵਰੀ 2023 : ਸ.ਅਮਨਸ਼ੇਰ ਸਿੰਘ ਸ਼ੇਰੀ ਕਲਸੀ ਹਲਕਾ ਵਿਧਾਇਕ ਬਟਾਲਾ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਪੰਜਾਬ ਵਿੱਚ ਉਦਯੋਗਾਂ ਦੇ ਹੱਕ ਵਿੱਚ ਸਭ ਤੋਂ ਵੱਧ ਅਨੁਕੂਲ ਮਾਹੌਲ ਮੁਹੱਈਆ ਕਰਵਾਇਆ ਹੈ ਅਤੇ ਪੰਜਾਬ ਸਰਕਾਰ ਵੱਲੋਂ ਉਦਯੋਗਾਂ ਨੂੰ ਦਿੱਤੇ ਵੱਡੇ ਹੁਲਾਰੇ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਸੈਕਟਰ ਨੂੰ ਵੀ ਵੱਡਾ ਹੁਲਾਰਾ ਦੇ ਰਹੀ ਹੈ। ਇਸ ਨਾਲ ਜਿੱਥੇ ਇੱਕ ਪਾਸੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ, ਉੱਥੇ ਹੀ ਦੂਜੇ ਪਾਸੇ ਕਿਸਾਨਾਂ ਨੂੰ ਵੀ ਵੱਡੇ ਪੱਧਰ ‘ਤੇ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਵਿੱਚ ਤੇਜ਼ੀ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪੰਜਾਬ ਦੇਸ਼ ਦਾ ਮੋਹਰੀ ਉਦਯੋਗਿਕ ਸੂਬਾ ਬਣਨ ਦੀ ਕਗਾਰ ‘ਤੇ ਹੈ ਅਤੇ ਸੂਬਾ ਸਰਕਾਰ ਵੱਲੋਂ ਤਿਆਰ ਕੀਤੀ ਜਾ ਰਹੀ ਨਵੀਂ ਸਨਅਤੀ ਨੀਤੀ ਇਸ ਲਈ ਧੁਰੇ ਦਾ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਉਦਯੋਗਿਕ ਨੀਤੀ ਬਣਾਉਣ ਲਈ ਸਾਰੀਆਂ ਸਬੰਧਤ ਧਿਰਾਂ ਖਾਸ ਕਰਕੇ ਉਦਯੋਗਪਤੀਆਂ ਦੇ ਵਿਚਾਰ ਲਏ ਗਏ ਹਨ। ਰਾਜ ਦੇ ਉਦਯੋਗਪਤੀਆਂ ਦੇ ਸੁਝਾਵਾਂ ਨੂੰ ਇਸ ਨੀਤੀ ਵਿੱਚ ਸ਼ਾਮਲ ਕਰਕੇ ਲਾਗੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਵੀਂ ਉਦਯੋਗਿਕ ਨੀਤੀ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਇਸ ਨੀਤੀ ਨੂੰ ਜਲਦੀ ਤੋਂ ਜਲਦੀ ਅੰਤਿਮ ਰੂਪ ਦੇਣ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਹਨ ਤਾਂ ਜੋ ਇਸ ਨੂੰ ਸੂਬੇ ਵਿੱਚ ਪੂਰੀ ਤਰ੍ਹਾਂ ਲਾਗੂ ਕੀਤਾ ਜਾ ਸਕੇ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਉਹ ਬਟਾਲਾ ਸ਼ਹਿਰ ਵਿੱਚ ਉਦਯੋਗਿਕ ਖੇਤਰ ਨੂੰ ਮੁੜ ਤੋਂ ਮਜ਼ਬੂਤ ਕਰਨ ਅਤੇ ਮੁੜ ਸੁਰਜੀਤ ਕਰਨ ਲਈ ਸਖ਼ਤ ਮਿਹਨਤ ਕਰ ਰਹੇ ਹਨ ਅਤੇ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਬਟਾਲਾ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਪੰਜਾਬ ਵਿੱਚ ਨਵੇਂ ਉਦਯੋਗਾਂ ਅਤੇ ਨਿਵੇਸ਼ਕਾਂ ਨੂੰ ਆਪਣੇ ਕਾਰੋਬਾਰ ਸਥਾਪਤ ਕਰਨ ਲਈ ਅਨੁਕੂਲ ਮਾਹੌਲ ਪ੍ਰਦਾਨ ਕਰਨ ਲਈ ਕੰਮ ਕਰ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
