ਸ਼ੋ੍ਰਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ


ਅੱਜ ਇੱਥੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ। ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ 15 ਤੋਂ 31 ਦਸੰਬਰ ਤੱਕ ਸਾਰੇ ਗੁਰਦੁਆਰਾ ਸਾਹਿਬਾਨ ਵਿਖੇ ਕਿਸੇ ਵੀ ਸ਼ਖਸੀਅਤ ਨੂੰ ਸਿਰੋਪਾਓ ਨਾ ਦੇਣ ਅਤੇ ਗੁਰੂ ਕੇ ਲੰਗਰ ਵਿੱਚ ਸਾਦਾ ਲੰਗਰ ਛਕਾਉਣ ਅਤੇ ਵਰਤਾਉਣ ਦਾ ਫੈਸਲਾ ਕੀਤਾ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਾਹਿਬਜ਼ਾਦਿਆਂ ਦੇ ਜੀਵਨ ਇਤਿਹਾਸ ਨਾਲ ਸਬੰਧਤ ਕਿਤਾਬਚੇ ਵੱਖ-ਵੱਖ ਭਾਸ਼ਾਵਾਂ ਵਿੱਚ ਤਿਆਰ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅਮਰੀਕੀ ਸਿੱਖ ਕਾਰੋਬਾਰੀ ਦੀਦਾਰ ਸਿੰਘ ਬੈਂਸ, ਜਿਨ੍ਹਾਂ ਦਾ ਹਾਲ ਹੀ ਵਿੱਚ ਦਿਹਾਂਤ ਹੋ ਗਿਆ ਸੀ, ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈ ਜਾਵੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *