ਮਿਲਾਨ (ਇਟਲੀ) : (ਦਲਜੀਤ ਮੱਕੜ) : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਸਿੰਘ ਸਭਾ ਕਸਤਲਗੋਮਬੈਟੋ (ਵਿਸੇਂਜ਼ਾ) ਵੱਲੋਂ ਖਾਲਸਾਈ ਸ਼ਾਨੋ ਸ਼ੌਕਤ ਅਤੇ ਜਾਹੋ ਜਲਾਲ ਨਾਲ ਕਸਤਲਗੋਮਬੈਟੋ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸਿੱਖ ਸੰਗਤ ਦੇ ਇਕੱਠ ਨੂੰ ਦੇਖਣ ਦਾ ਨਜ਼ਾਰਾ ਦੇਖਣ ਨੂੰ ਮਿਲਿਆ। ਇਟਲੀ ਦੇ ਵੱਖ-ਵੱਖ ਹਿੱਸਿਆਂ ਤੋਂ ਆਈਆਂ ਸੰਗਤਾਂ ਦੇ ਚਿਹਰਿਆਂ ‘ਤੇ ਚਮਕਦੇ ਨੂਰ ਤੋਂ ਖਾਲਸੇ ਦੇ ਚੜ੍ਹਦੇ ਬੁਰਜਾਂ ਦੀ ਦਿੱਖ ਸਾਹਮਣੇ ਆ ਰਹੀ ਸੀ। ਇਹ ਵਿਸ਼ਾਲ ਨਗਰ ਕੀਰਤਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਸਿੰਘ ਸਭਾ ਕਸਤਲਗੋਂਬੈਰਤੋ (ਵਿਚੈਂਸਾ) ਤੋਂ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਬੜੇ ਹੀ ਸੁਚੱਜੇ ਢੰਗ ਨਾਲ ਅਤੇ ਸਿੱਖ ਰਵਾਇਤਾਂ ਅਨੁਸਾਰ ਆਰੰਭ ਹੋਇਆ। ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ, ਦੇਸ਼ਾਂ-ਵਿਦੇਸ਼ਾਂ ‘ਚ ਚਰਚਾ ! D5 Channel Punjabi ਸਾਰੇ ਰਸਤੇ ਵਿੱਚ ਸੰਗਤਾਂ ਨੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਅਤੇ ਬੋਲੇ ਸੋ ਨਿਹਾਲ ਦੇ ਜੈਕਾਰੇ ਲਾਏ। ਵੱਖ-ਵੱਖ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀਆਂ ਅਤੇ ਵੱਖ-ਵੱਖ ਜਥੇਬੰਦੀਆਂ ਅਤੇ ਮੈਂਬਰਾਂ ਦੇ ਸਹਿਯੋਗ ਨਾਲ ਅਨੇਕਾਂ ਪ੍ਰਕਾਰ ਦੇ ਲੰਗਰ ਲਗਾਏ ਗਏ | ਇਸ ਵਿਸ਼ਾਲ ਨਗਰ ਕੀਰਤਨ ਵਿੱਚ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਗੱਤਕਾ ਅਕੈਡਮੀ ਬੰਨੀਓ ਮੇਲਾ ਸਿੰਘਾ ਵੱਲੋਂ ਗੱਤਕੇ ਦੇ ਜੌਹਰ ਦਿਖਾਏ ਗਏ। ਸ਼ਾਮ ਦੇ ਅੰਤ ਵਿੱਚ ਪੰਡਾਲ ਸਜਾਇਆ ਗਿਆ। ਜਿੱਥੇ ਭਾਈ ਤਰਲੋਚਨ ਸਿੰਘ ਭੁਮਦੀ ਵਾਲਿਆ ਦੇ ਢਾਡੀ ਜਥੇ ਨੇ ਇਤਿਹਾਸਕ ਗੀਤਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਕਸਤਲਗੋਮਬੈਰਤੋ ਦੇ ਪ੍ਰਬੰਧਕੀ ਅਧਿਕਾਰੀਆਂ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੀ ਪ੍ਰਬੰਧਕ ਕਮੇਟੀ, ਇਲਾਕੇ ਦੀਆਂ ਸੰਗਤਾਂ ਅਤੇ ਸੇਵਾਦਾਰਾਂ ਨੂੰ ਸਨਮਾਨਿਤ ਕੀਤਾ | ਅੰਤ ਵਿੱਚ ਗੁਰਦੁਆਰਾ ਸਿੰਘ ਸਭਾ ਕਾਸਤਲਗੋਮਬੈਰਤੋ ਦੇ ਪ੍ਰਬੰਧਕਾਂ ਨੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।