ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ |


ਅੰਮ੍ਰਿਤਸਰ: ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਸਤਿਕਾਰ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਾਜ਼ਰ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ | ਰਾਮ ਰਹੀਮ ਦੇ ਖਾਸੇ ਨੇ ਤੋੜੀ ਚੁੱਪੀ, ਕੀਤੇ ਵੱਡੇ ਖੁਲਾਸੇ, ਹਨੀਪ੍ਰੀਤ ਨੂੰ ਗੁਪਤ ਬੁਲਾਇਆ ਅਤੇ ਉਨ੍ਹਾਂ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਸਮਾਗਮ ਦੌਰਾਨ ਵੱਖ-ਵੱਖ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਵੀ ਕੀਤਾ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਨੂੰ ਅਲੌਕਿਕ ਲਾਈਟਾਂ ਨਾਲ ਸਜਾਇਆ ਗਿਆ। ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨ ਵੀ ਪ੍ਰਕਾਸ਼ ਕੀਤੇ ਗਏ। ਕਿਸਾਨਾਂ ਦਾ ਵੱਡਾ ਕਦਮ, ਕਿਸਾਨਾਂ ਦੇ ਮੋਢਿਆਂ ‘ਤੇ ਚੜ੍ਹਿਆ, ਮਾਹੌਲ ਗਰਮਾਇਆ D5 Channel Punjabi ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. . ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮੰਗਸਰਾਏ, ਬਾਬਾ ਸੁੱਚਾ ਸਿੰਘ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਮੈਨੇਜਰ ਸ: ਬਘੇਲ ਸਿੰਘ, ਸ: ਨਰਿੰਦਰ ਸਿੰਘ, ਸ: ਸਤਨਾਮ ਸਿੰਘ, ਗ੍ਰੰਥੀ ਭਾਈ ਗੁਰਦੀਪ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਗੁਰਸੇਵਕ ਸਿੰਘ, ਪ੍ਰਚਾਰਕ ਭਾਈ ਤਰਸੇਮ ਸਿੰਘ ਆਦਿ ਸ਼ਾਮਿਲ ਸਨ | ਮੌਜੂਦ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *