ਮੋਰਚਾ ਗੁਰੂ ਕਾ ਬਾਗ ਦੀ ਪਹਿਲੀ ਸ਼ਤਾਬਦੀ ਸਬੰਧੀ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਗੁਰੂ ਕਾ ਬਾਗ ਦੇ ਮੋਰਚੇ ਵਿੱਚ ਭਾਗ ਲੈਣ ਵਾਲੇ ਸਿੱਖ ਯੋਧਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਸਿੱਖ ਰਵਾਇਤਾਂ ਦੀ ਪਾਲਣਾ ਕਰਨ ਦੀ ਵਚਨਬੱਧਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਵੱਲੋਂ ਸਥਾਪਿਤ ਮੋਰਚੇ ਹੀ ਸਿੱਖ ਪੰਥ ਦੀ ਸ਼ਕਤੀ ਦਾ ਸੋਮਾ ਹਨ। ਮੋਰਚਿਆਂ ਦੇ ਪੰਨੇ ਸਿੱਖ ਇਤਿਹਾਸ ਵਿਚ ਬਹੁਤ ਮਹੱਤਵਪੂਰਨ ਹਨ, ਜਿਨ੍ਹਾਂ ਵਿਚੋਂ ਅਕਾਲੀ ਯੋਧਿਆਂ ਦੀ ਲੜਾਈ ਪ੍ਰਮੁੱਖ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਦੇ ਮੋਰਚੇ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਦ੍ਰਿੜਤਾ ਨਾਲ ਲੜੇ ਹਨ ਅਤੇ ਇਹ ਸਿੱਖ ਪੰਥ ਦੀਆਂ ਜਥੇਬੰਦੀਆਂ ਹਨ, ਜਿਨ੍ਹਾਂ ਨੇ ਸਿੱਖੀ ਦੀ ਤਰੱਕੀ ਅਤੇ ਪੰਜਾਬ ਦੇ ਮਸਲਿਆਂ ਲਈ ਆਪਣੇ ਨੁਕਸਾਨ ਦੀ ਪ੍ਰਵਾਹ ਨਹੀਂ ਕੀਤੀ।
ਪਰ ਦੁੱਖ ਦੀ ਗੱਲ ਹੈ ਕਿ ਪੰਥ ਵਿਰੋਧੀ ਲੋਕਾਂ ਵੱਲੋਂ ਪੰਥ ਦੀਆਂ ਇਨ੍ਹਾਂ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਸ: ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ‘ਤੇ ਬਿਨਾਂ ਕਾਰਨ ਉਂਗਲ ਉਠਾਉਣ ਵਾਲੇ ਪੰਥ ਵਿਰੋਧੀ ਪੰਥ ਦੀ ਬੁੱਕਲ ਵਿਚ ਬੈਠੇ ਹਨ ਅਤੇ ਪੰਥ ਉਨ੍ਹਾਂ ਦੀਆਂ ਕੋਝੀਆਂ ਚਾਲਾਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗਾ।
ਇਹ ਵੀ ਪੜ੍ਹੋ: ਇਜ਼ਰਾਈਲ-ਫਲਸਤੀਨ ਸੰਘਰਸ਼: ਇਜ਼ਰਾਈਲ-ਫਲਸਤੀਨ ਵਿਚਕਾਰ ਮਿਜ਼ਾਈਲਾਂ ਦੀ ਬਾਰਿਸ਼…
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਸਿੱਖ ਪੰਥ ਦੇ ਮਸਲਿਆਂ ਪ੍ਰਤੀ ਗੰਭੀਰ ਰਿਹਾ ਹੈ ਅਤੇ ਗੁਰੂ ਕਾ ਬਾਗ ਮੋਰਚੇ ਦੀ 100 ਸਾਲਾ ਸ਼ਤਾਬਦੀ ਮੌਕੇ ਇਹ ਪ੍ਰਣ ਕਰਦਾ ਹੈ ਕਿ ਉਹ ਪੰਥ ਦੀ ਭਲਾਈ ਲਈ ਹਮੇਸ਼ਾ ਯਤਨਸ਼ੀਲ ਰਹੇਗਾ।