ਹੁਸ਼ਿਆਰਪੁਰ ਦੇ ਟਾਂਡਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਨਜੀਤ ਸਿੰਘ ਦਸੂਹਾ ਦੀ ਕਾਰ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਆਗੂ ਮਨਜੀਤ ਸਿੰਘ ਦਸੂਹਾ ਅੱਜ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਜਾ ਰਹੇ ਸਨ, ਜਦੋਂ ਉਹ ਅੰਮ੍ਰਿਤਸਰ ਨੇੜੇ ਜੰਡਿਆਲਾ ਵਿਖੇ ਪੁੱਜੇ ਤਾਂ ਉਨ੍ਹਾਂ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਲੱਤ ਅਤੇ ਪੇਡੂ ਫਰੈਕਚਰ ਹੋ ਗਿਆ ਹੈ। ਉਸ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਇਸ ਘਟਨਾ ਵਿਚ ਉਸ ਦੀ ਗੱਡੀ ਪੂਰੀ ਤਰ੍ਹਾਂ ਨੁਕਸਾਨੀ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਡਰਾਈਵਰ ਦਵਿੰਦਰਪਾਲ ਸਿੰਘ ਦੀ ਮੌਤ ਹੋ ਗਈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
