ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਅਤੇ ਮਾਈਨਿੰਗ ਠੇਕੇਦਾਰ ਦੇ ਸਟਾਫ਼ ਨੂੰ ਧਮਕੀਆਂ ਦੇਣ ਦੇ ਮਾਮਲੇ ਵਿੱਚ ਅੱਜ ਬਾਅਦ ਦੁਪਹਿਰ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਹੋਣਗੇ। ਦੱਸਣਯੋਗ ਹੈ ਕਿ ਇਹ ਮਾਮਲਾ ਅੰਮ੍ਰਿਤਸਰ ਦਿਹਾਤੀ ਦੇ ਬਿਆਸ ਥਾਣੇ ਵਿੱਚ 2 ਜੁਲਾਈ 2021 ਨੂੰ ਦਰਜ ਹੋਇਆ ਸੀ ਜਦੋਂ ਸੁਖਬੀਰ ਬਾਦਲ ਬਿਆਸ ਵਿਖੇ ਕਥਿਤ ਤੌਰ ‘ਤੇ ਹੋ ਰਹੀ ਰੇਤ ਦੀ ਮਾਈਨਿੰਗ ‘ਤੇ ਛਾਪਾ ਮਾਰਨ ਆਏ ਸਨ। ਤਰਨਤਾਰਨ ਨਿਊਜ਼ : ‘ਆਪ’ ਵਿਧਾਇਕ ਨੂੰ ਫਾਂਸੀ, ਅਦਾਲਤ ਨੇ ਸੁਣਾਇਆ ਫੈਸਲਾ, ਬਾਕੀ ਮੰਤਰੀ? ਇਸ ਮਾਮਲੇ ਵਿੱਚ ਸੁਖਬੀਰ ਬਾਦਲ ਤੋਂ ਇਲਾਵਾ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਅਤੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ। ਇਸ ਮਾਮਲੇ ‘ਚ ਸੁਖਬੀਰ ਬਾਦਲ ਅਦਾਲਤ ‘ਚ ਪੇਸ਼ ਹੋ ਕੇ ਜ਼ਮਾਨਤ ਲੈਣਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।